ਮਹਿਲਾ ਪੱਤਰਕਾਰ ਨਾਲ ਕਥਿਤ ਬਦਸਲੂਕੀ ਖ਼ਿਲਾਫ਼ ਰਾਹੋਂ ’ਚ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨ
ਰਾਹੋਂ, 5 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰਾਹੋਂ ਵਿਚ ਮਹਿਲਾ ਕਾਂਗਰਸ ਆਗੂ ਅਤੇ ਸਾਬਕਾ ਕੌਂਸਲਰ ਮਨਦੀਪ ਕੌਰ ਚਾਹਲ ਦੀ ਅਗਵਾਈ ਹੇਠ ਇਕ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮਹਿਲਾ ਪੱਤਰਕਾਰ ਨਾਲ ਦਿੱਲੀ ਵਿਚ ਵਾਪਰੀ ਕਥਿਤ ਬਦਸਲੂਕੀ ਤੇ ਅਪਮਾਨਜਨਕ ਵਿਵਹਾਰ ਦੇ ਵਿਰੋਧ ਵਿਚ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਵਲੋਂ ਆਵਾਜ਼ ਬੁਲੰਦ ਕੀਤੀ ਗਈ।
ਅਜੀਤ ਡੈਸਕ
06-10-2026