06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਦਰਸ਼ਨ ਲਾਲ ਮੰਗੂਪੁਰ ਨੇ ਦਿੱਤੀਆਂ ਵਧਾਈਆਂ

ਬਲਾਚੌਰ, 5 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸ. ਪਰਗਟ ਸਿੰਘ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 06-10-2026
ਬਲਾਚੌਰ, 5 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸ. ਪਰਗਟ ਸਿੰਘ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ’ਤੇ ਸਮੁੱਚੇ ਸੂਬੇ ਦੇ ਨਾਲ- ਨਾਲ ਖਾਸ ਤੌਰ ’ਤੇ ਦੋਆਬੇ ਖੇਤਰ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਬਹੁਤ ਦੂਰ ਅੰਦੇਸ਼ੀ ਸੋਚ ਦੇ ਮਾਲਿਕ ਹਨ, ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਸੂਬੇ ਭਰ ਦੇ ਖਿਡਾਰੀਆਂ, ਨੌਜਵਾਨਾਂ ਅਤੇ ਪਾਰਟੀ ਆਗੂਆਂ, ਵਰਕਰਾਂ ਤੇ ਸਮਰਥਕਾਂ ਵਿੱਚ ਕਾਫੀ ਉਤਸ਼ਾਹ ਹੈ। ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਨਵੇਂ ਪ੍ਰਧਾਨ ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਹੋਰ ਸੁੱਚਜੇ ਢੰਗ ਨਾਲ ਮਜਬੂਤ ਕਰਨਗੇ।
ਪਿਛਲੀ ਖ਼ਬਰ ਬਲਾਚੌਰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ-ਸੰਤੋਸ਼ ਕਟਾਰੀਆ ਅਗਲੀ ਖ਼ਬਰ ਮੈਡੀਕਲ ਕੈਂਪ ’ਚ ਸਿਹਤ ਜਾਂਚ ਤੇ ਦਵਾਈਆਂ ਦਿੱਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।