07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਸਰਕਾਰ ਕੋਲੋਂ ਵਾਅਦਾ ਪੂਰਾ ਕਰਨ ਦੀ ਕੀਤੀ ਮੰਗ

ਬਹਿਰਾਮ, 6 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਅਜੀਤ ਡੈਸਕ 07-10-2026
ਬਹਿਰਾਮ, 6 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ‘ਤੇ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਕਟਾਰੀਆ ਅਤੇ ਬਲਾਕ ਪ੍ਰਧਾਨ ਸਹਿਗਲ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ-ਪਹਿਲਾਂ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਨਾਲ ਕੀਤੇ ਵਾਅਦੇ ਪੂਰੇ ਕਿਉਂਕਿ ਜੇ ਚੋਣ ਜ਼ਾਬਤਾ ਲਾਗੂ ਹੋ ਗਿਆ ਫਿਰ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਨਹੀਂ ਕਰਨਾ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਅਣਰਜਿਸਰਡ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਟ੍ਰੇਨਿੰਗ ਦੇਣ ਲਈ ਸਵੈ ਘੋਸ਼ਣਾ ਫ਼ਾਰਮ ਭਰ ਕੇ ਜਮਾਂ ਕਰਵਾਉਣ ਲਈ ਕਿਹਾ ਸੀ, ਦੋ ਮਹੀਨੇ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਸਵੈ ਘੋਸ਼ਣਾ ਫ਼ਾਰਮ ਭਰ ਕੇ ਜਮਾਂ ਕਰਵਾਏ ਨੂੰ ਹਾਲੇ ਤੱਕ ਪੰਜਾਬ ਸਰਕਾਰ ਵਲੋਂ ਟ੍ਰੇਨਿੰਗ ਵਾਸਤੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ਼ ਤੇ ਸੂਬਾ ਆਗੂਆਂ ਵਲੋਂ 22 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੈਲਥ ਡਾਇਰੈਕਟਰ ਨਾਲ ਮੀਟਿੰਗ ਕੀਤੀ ਗਈ ਸੀ ਉਨ੍ਹਾਂ ਰਹਿੰਦੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਸਵੈ ਘੋਸ਼ਣਾ ਫ਼ਾਾਰਮ ਭਰਨ ਲਈ ਪੰਦਰਾਂ ਦਿਨ ਦਾ ਟਾਈਮ ਦਿੱਤਾ ਸੀ। ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਐਲਾਨ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਜਲਦ ਨੋਟੀਫਿਕੇਸ਼ਨ ਜਾਰੀ ਕਰੇ। ਜੇਕਰ ਕੋਈ ਵੀ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਰਹੇ। ਇਸ ਸਮੇਂ ਜਗਦੀਸ਼ ਬੰਗੜ, ਸਤਨਾਮ ਜੋਹਲ, ਸੰਜੇ ਕਪਿਲ, ਸੁਖਵਿੰਦਰ ਮੰਢਾਲੀ, ਹੁਸਨ ਲਾਲ, ਪਰਮਜੀਤ, ਵਿਜੇ ਕੁਮਾਰ, ਊਸ਼ਾ ਦੇਵੀ, ਰਜਿੰਦਰ ਸਿੰਘ ਸੋਂਧੀ, ਹਰਬੰਸ ਕੁਲਥਮ, ਜੋਤੀ, ਲਹਿੰਬਰ ਕੁਮਾਰ, ਕੁਲਦੀਪ ਕੁਮਾਰ, ਦਵਿੰਦਰ ਕੁਮਾਰ, ਸ਼ਿਵ ਕੁਮਾਰ, ਰੋਹਿਤ, ਰਸ਼ਪਾਲ, ਰਜਿੰਦਰ ਕੁਮਾਰ, ਗੁਲਜ਼ਾਰ, ਗੁਲਸ਼ਨ ਕੁਮਾਰ, ਹਰਦੀਪ, ਅਰਵਿੰਦਰ ਕੁਮਾਰ, ਹਰਜੀਤ ਕੌਰ, ਗਗਨ ਕੁਮਾਰ ਅਤੇ ਬਲਾਕ ਦੇ ਸਮੂਹ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਜਲਾਲਪੁਰ ਵਿਖੇ 22ਵਾਂ ਕਬੱਡੀ ਮਹਾਂਕੁੰਭ ਤੇ ਵਾਲੀਵਾਲ ਟੂਰਨਾਮੈਂਟ 16 ਤੋਂ ਅਗਲੀ ਖ਼ਬਰ ਰਾਹੋਂ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਦੀ ਹੋਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।