08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਵਾਧਾ ਨਾਮਾਤਰ -ਬੈਂਸ

ਉਸਮਾਨਪੁਰ, 7 ਅਕਤੂਬਰ (ਸੰਦੀਪ ਮਝੂਰ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਬੈਂਸ ਨੇ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ 1 ਫੀਸਦੀ ਵਾਧੇ 25 ਰੁਪਏ ਪ੍ਰਤੀ ਕੁਇੰਟਲ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿੱਚ ਕੀਤੇ ਗਏ ਨਾਮਾਤਰ ਵਾਧੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਡੀਜ਼ਲ ਖਾਦ ਅਤੇ ਕੀਟਨਾਸ਼ਜ ਦਵਾਈਆਂ ਦੀਆਂ ਕੀਮਤਾਂ ਵਿੱਚ ਕੇਂਦਰ ਸਰਕਾਰ ਵਲੋਂ ਅਥਾਹ ਵਾਧਾ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 08-10-2026
ਉਸਮਾਨਪੁਰ, 7 ਅਕਤੂਬਰ (ਸੰਦੀਪ ਮਝੂਰ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਬੈਂਸ ਨੇ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ 1 ਫੀਸਦੀ ਵਾਧੇ 25 ਰੁਪਏ ਪ੍ਰਤੀ ਕੁਇੰਟਲ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿੱਚ ਕੀਤੇ ਗਏ ਨਾਮਾਤਰ ਵਾਧੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਡੀਜ਼ਲ ਖਾਦ ਅਤੇ ਕੀਟਨਾਸ਼ਜ ਦਵਾਈਆਂ ਦੀਆਂ ਕੀਮਤਾਂ ਵਿੱਚ ਕੇਂਦਰ ਸਰਕਾਰ ਵਲੋਂ ਅਥਾਹ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੈ । ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਬਜਾਏ ਕਣਕ ਦੇ ਭਾਅ ਵਿੱਚ 1 ਫੀਸਦੀ ਤੋਂ ਵੀ ਘੱਟ ਵਾਧਾ ਕੀਤਾ ਹੈ। ਜੋ ਕਿ ਕਿਸਾਨਾਂ ਨਾਲ ਸਰਾਸਰ ਬੇਇਨਸਾਫੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀਆਂ ਡੀਂਗਾਂ ਮਾਰ ਰਹੀ ਹੈ ਅਤੇ ਦੂਸਰੇ ਪਾਸੇ ਕਣਕ ਦੇ ਭਾਅ ਵਿਚ ਕੀਤੇ ਵਾਧੇ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਉਨਹਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਖੇਤੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਜਿਸ ਕਾਰਨ ਕਿਸਾਨਾਂ ਵਿੱਚ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਵਿਕਾਸ ਕਾਰਜਾਂ ਦੀ ਨਿਕਲੀ ਫੂਕ ਲੋਕ ਬਦਲਾਅ ਵਾਲੀ ਸਰਕਾਰ ਨੂੰ ਜਲਦੀ ਹੀ ਚੱਲਦਾ ਕਰਨਗੇ -ਹਨੀ ਟੌਂਸਾ ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਿੱਚ ਨਵਾਂ ਜੋਸ਼ -ਵਿੱਕੀ ਚੌਧਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।