ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਅੱਜ ਤੋਂ
ਨਵਾਂਸ਼ਹਿਰ, 7 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ 8 ਅਕਤੂਬਰ ਤੋਂ 10 ਅਕਤੂਬਰ ਤੱਕ ਜ਼ਿਲ੍ਹਾ ਬਿਡਮਿੰਟਨ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਜਨਰਲ ਸਕੱਤਰ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਵਿੱਚ ਅੰਡਰ ਨੂੰ 9, 11, 13, 15, 17 ਉਮਰ ਵਰਗ ਦੀ ਲੜਕੇ ਅਤੇ ਲੜਕੀਆਂ ਦੇ ਸਿੰਗਲ-ਡਬਲਜ ਦੇ ਮੁਕਾਬਲੇ ਕਰਵਾਏ ਜਾਣਗੇ।
ਨਵਾਂਸ਼ਹਿਰ, 7 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ 8 ਅਕਤੂਬਰ ਤੋਂ 10 ਅਕਤੂਬਰ ਤੱਕ ਜ਼ਿਲ੍ਹਾ ਬਿਡਮਿੰਟਨ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਜਨਰਲ ਸਕੱਤਰ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਵਿੱਚ ਅੰਡਰ ਨੂੰ 9, 11, 13, 15, 17 ਉਮਰ ਵਰਗ ਦੀ ਲੜਕੇ ਅਤੇ ਲੜਕੀਆਂ ਦੇ ਸਿੰਗਲ-ਡਬਲਜ ਦੇ ਮੁਕਾਬਲੇ ਕਰਵਾਏ ਜਾਣਗੇ। ਵਾਈਸ ਪ੍ਰਧਾਨ ਇਕਬਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਮੈਚ ਚੰਡੀਗੜ੍ਹ ਰੋਡ ‘ਤੇ ਸਥਿਤ ਇਨਡੋਰ ਬੈਡਮਿੰਟਨ ਸਟੇਡੀਅਮ ਨਵਾਂਸ਼ਹਿਰ ਵਿਖੇ ਕਰਵਾਏ ਜਾਣਗੇ ਵਾਈਸ ਪ੍ਰਧਾਨ ਜੀਆ ਲਾਲ ਸ਼ਰਮਾ ਨੇ ਕਿਹਾ ਕਿ ਅਸੀਂ ਅਪੀਲ ਕਰਦੇ ਹਾਂ ਕਿ ਜ਼ਿਲ੍ਹੇ ਤੋਂ ਵੱਧ ਤੋਂ ਵੱਧ ਖਿਡਾਰੀ ਭਾਗ ਲੈਣ। ਇਸ ਤੋਂ ਬਾਅਦ ਡੀ.ਬੀ.ਏ ਦੇ ਪ੍ਰਧਾਨ ਮਨੋਜ ਕੰਡਾ ਨੇ ਦੱਸਿਆ ਵੀ ਖਿਡਾਰੀਆਂ ਨੂੰ ਸਰਟੀਫਕੇਟ ਦੇ ਨਾਲ-ਨਾਲ ਟਰਾਫੀਆਂ ਵੀ ਦਿੱਤੀਆਂ ਜਾਣਗੀਆਂ।