11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ’ ਤੇ ਰੇਡ

ਨਵਾਂਸ਼ਹਿਰ, 10 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 1 ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 100.

ਅਜੀਤ ਡੈਸਕ 11-10-2026
ਨਵਾਂਸ਼ਹਿਰ, 10 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 1 ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 100.72 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਦੀ ਅਗਵਾਈ ਹੇਠ ਪੁਲਿਸ ਵਲੋਂ ਡਰੱਗ ਹੌਟਸਪੌਟ ਇਲਾਕਿਆਂ ਵਿਚ ਵਿਸ਼ੇਸ਼ ਛਾਪੇਮਾਰੀ ਅਤੇ ਚੈਕਿੰਗ ਮੁਹਿੰਮ ਚਲਾਈ ਗਈ ਹੈ। ਨਸ਼ਾ ਤਸਕਰਾਂ ਤੇ ਨਸ਼ਿਆਂ ਦੀ ਵਰਤੋਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਤੇ ਹੌਟਸਪੌਟ ਇਲਾਕਿਆਂ ਵਿਚ ਨਿਗਰਾਨੀ ਹੋਰ ਮਜ਼ਬੂਤ ਕਰਨ ਲਈ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਕੋ-ਜਨਰੇਸ਼ਨ ਪਲਾਂਟ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਵਾਉਣ ਲਈ ਖੰਡ ਮਿੱਲ ਅੱਗੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।