11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਰਾਹੋਂ, 10 ਅਕਤੂਬਰ (ਉਂਕਾਰ ਸਿੰਘ ਰਾਠੋਰ)-ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਰਾਹੋਂ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ। ਪੁਲਿਸ ਨੇ ਕਥਿਤ ਦੋਸ਼ੀ ਵਿਰੁੱਧ ਐਨ.

ਅਜੀਤ ਡੈਸਕ 11-10-2026
ਰਾਹੋਂ, 10 ਅਕਤੂਬਰ (ਉਂਕਾਰ ਸਿੰਘ ਰਾਠੋਰ)-ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਰਾਹੋਂ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ। ਪੁਲਿਸ ਨੇ ਕਥਿਤ ਦੋਸ਼ੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਐਸ. ਐਸ. ਪੀ. ਤੁਸ਼ਾਰ ਗੁਪਤਾ, ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐਸ. ਪੀ. ਪੰਕਜ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵਲੋਂ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਰੰਧਾਵਾ, ਇੰਚਾਰਜ ਪੁਲਿਸ ਚੌਕੀ ਸ਼ੇਖਾਂ ਮਜ਼ਾਰਾ ਤੇ ਏ. ਐਸ. ਆਈ. ਸੁਦਾਗਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਅਮਰੀਕ ਉਰਫ਼ ਵਿੱਕੀ ਪੁੱਤਰ ਦੇਸ ਰਾਜ, ਵਾਸੀ ਮੁਹੱਲਾ ਤਾਜਪੁਰਾ, ਦਿੱਲੀ ਗੇਟ ਨੇੜੇ, ਮਾਛੀਵਾੜਾ ਰੋਡ ਰਾਹੋਂ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਵਿਅਕਤੀ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸੰਬੰਧੀ ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪਿੰਡ ਮੱਲਾ ਬੇਦੀਆਂ ਵਿਖੇ ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ’ਚ ਧਾਰਮਿਕ ਸਮਾਗਮ ਸ੍ਰੀ ਅਖੰਡ ਪਾਠ ਦੀ ਲੜੀ ਨਾਲ ਸ਼ੁਰੂ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ’ ਤੇ ਰੇਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।