11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਕਰਵਾਈ ਮੈਗਾ ਮਾਪੇ-ਅਧਿਆਪਕ ਮਿਲਣੀ

ਬਲਾਚੌਰ, 10 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਮੈਗਾ ਪੀ. ਟੀ.

ਅਜੀਤ ਡੈਸਕ 11-10-2026
ਬਲਾਚੌਰ, 10 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਮੈਗਾ ਪੀ. ਟੀ. ਐੱਮ.) ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੀਟਿੰਗ ਦੌਰਾਨ ਅਧਿਆਪਕਾਂ ਵਲੋਂ ਮਾਪਿਆਂ ਨਾਲ ਵਿਦਿਆਰਥੀਆਂ ਦੇ ਸਤੰਬਰ ਪ੍ਰੀਖਿਆ ਦੇ ਅੰਕ, ਸਿੱਖਿਆ ਦੇ ਪੱਧਰ, ਹਾਜ਼ਰੀ, ਅਨੁਸ਼ਾਸਨ ਤੇ ਸਰਬਪੱਖੀ ਵਿਕਾਸ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿਚ ਨਿਯਮਿਤ ਸਹਿਯੋਗ ਦੇਣ, ਘਰ ਵਿਚ ਪੜ੍ਹਾਈ ਲਈ ਢੁੱਕਵਾਂ ਮਾਹੌਲ ਬਣਾਉਣ ਅਤੇ ਬੱਚਿਆਂ ਦੀਆਂ ਸਿੱਖਣ ਸੰਬੰਧੀ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਮਾਪਿਆਂ ਨੇ ਵੀ ਆਪਣੇ ਸੁਝਾਅ ਸਾਂਝੇ ਕੀਤੇ। ਸਟੇਟ ਟੀਮ ਦੇ ਵਿਸ਼ੇਸ਼ ਦੌਰੇ ਦੌਰਾਨ ਮੈਡਮ ਸਿਮਰਤ, ਬੀ. ਐਮ. ਜਸਵੀਰ ਪਾਲ ਸਿੰਘ ਬਲਾਕ ਬਲਾਚੌਰ ਅਸ਼ੋਕ ਮਹਿਤਾ ਅਤੇ ਹਰਜਿੰਦਰ ਗਿੱਲ ਲੈਕਚਰਾਰ ਨੇ ਸਕੂਲ ਦੀਆਂ ਸਿੱਖਿਆਤਮਕ ਗਤੀਵਿਧੀਆਂ, ਸਕੂਲ ਦੀ ਸਫ਼ਾਈ ਅਤੇ ਮਿਡ-ਡੇ-ਮੀਲ ਦੀ ਸ਼ਲਾਘਾ ਕੀਤੀ। ਮਨੋਜ ਕੁਮਾਰ ਸਕੂਲ ਇੰਚਾਰਜ, ਰਣਵੀਰ ਸਿੰਘ ਸਾਇੰਸ ਮਾਸਟਰ, ਸੰਜੀਵ ਕੁਮਾਰ ਸ. ਸ. ਮਾਸਟਰ ਨੇ ਕਿਹਾ ਕਿ ਮਾਪਿਆਂ ਤੇ ਅਧਿਆਪਕਾਂ ਦੇ ਆਪਸੀ ਸਹਿਯੋਗ ਨਾਲ ਹੀ ਬੱਚਿਆਂ ਦੀ ਸਿੱਖਿਆ ਵਿਚ ਗੁਣਾਤਮਕ ਸੁਧਾਰ ਲਿਆਂਦਾ ਜਾ ਸਕਦਾ ਹੈ। ਮੈਗਾ ਪੀ. ਟੀ. ਐੱਮ. ਦਾ ਮੁੱਖ ਉਦੇਸ਼ ਸਕੂਲ ਅਤੇ ਮਾਪਿਆਂ ਵਿਚਕਾਰ ਤਾਲਮੇਲ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਸਾਂਝੇ ਯਤਨਾਂ ਨੂੰ ਉਤਸ਼ਾਹਿਤ ਕਰਨਾ ਸੀ। ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਚਰਨਜੀਤ ਕੌਰ ਨੇ ਪੰਜਾਬ ਸਰਕਾਰ ਦੀਆਂ ਲਾਭਕਾਰੀ ਸਕੀਮਾਂ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ, ਤੀਰਥ ਯਾਤਰਾ ਯੋਜਨਾ ਬਾਰੇ ਦੱਸਿਆ। ਇਸ ਮੌਕੇ ਜਯੋਤੀ ਗੁਪਤਾ, ਇੰਦਰਜੀਤ ਕੌਰ ਦੋਵੇਂ ਪੀ. ਟੀ. ਏ . ਅਧਿਆਪਕ, ਗਗਨਪ੍ਰੀਤ ਸਿੱਖਿਆਰਥੀ ਅਧਿਆਪਕ, ਜਸਵਿੰਦਰ ਕੌਰ, ਆਸ਼ਾ ਰਾਣੀ, ਜਗੀਰ ਕੌਰ, ਨਿਸ਼ਾ ਰਾਣੀ ਅਤੇ ਬਾਲ ਕ੍ਰਿਸ਼ਨ ਆਦਿ ਮਾਪੇ ਹਾਜ਼ਰ ਸਨ।
ਪਿਛਲੀ ਖ਼ਬਰ ਲੰਗੜੋਆ ਸਕੂਲ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਮੁਕੰਦਪੁਰ ਜ਼ੋਨ-3 ਮੁੰਡੇ ਕੁੜੀਆਂ ਦੀਆਂ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।