12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਸੰਬੰਧੀ ਸਮਾਗਮ 23 ਨੂੰ

ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਦੇ ਸੰਬੰਧ ਵਿਚ ਸਾਲਾਨਾ ਸਮਾਗਮ 23 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਐਸ.

ਪ੍ਰਧਾਨ ਐਸ. ਕੇ. ਪੁਰੀ 12-10-2026
ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਦੇ ਸੰਬੰਧ ਵਿਚ ਸਾਲਾਨਾ ਸਮਾਗਮ 23 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਐਸ. ਕੇ. ਪੁਰੀ ਨੇ ਦੱਸਿਆ ਕਿ ਇਹ ਸਮਾਗਮ ਬਾਈ ਜੀ ਦੀ ਕੁਟੀਆ ਪੰਡੋਰਾ ਮੁਹੱਲਾ ਵਿਖੇ ਕਰਵਾਇਆ ਜਾਵੇਗਾ ਜਿਹੜਾ ਸਵੇਰੇ 10:30 ਵਜੇ ਤੋਂ ਸ਼ੁਰੂ ਹੋ ਜਾਵੇਗਾ। ਸਮਾਗਮ ਵਿਚ ਡਿਪਟੀ ਕਮਿਸ਼ਨਰ ਸ਼. ਭ. ਸ. ਨਗਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਪੁਲਿਸ, ਸਿਹਤ ਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਉੱਚ ਅਧਿਕਾਰੀ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਨਗੇ। ਸਮਾਗਮ ਵਿਚ ਹਾਜ਼ਰ ਮੈਂਬਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਦੇ ਸਹਿਯੋਗ ਨਾਲ ਵੱਖ-ਵੱਖ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਐਸੋਸੀਏਸ਼ਨ ਵਲੋਂ ਸਮਾਗਮ ਵਿਚ ਸਭ ਦੇ ਲਈ ਦੁਪਹਿਰ ਦੇ ਖਾਣੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਪ੍ਰਧਾਨ ਪੁਰੀ ਵਲੋਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸਮਾਗਮ ਵਿਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਜਨਰਲ ਸਕੱਤਰ ਸੁਖਦੇਵ ਸ਼ਰਮਾ, ਵਾਈਸ ਪ੍ਰਧਾਨ ਲਲਿਤ ਓਹਰੀ, ਸਕੱਤਰ ਹੁਸਨ ਲਾਲ ਬਾਲੀ, ਵਿੱਤ ਸਕੱਤਰ ਅਸ਼ੋਕ ਸ਼ਰਮਾ ਤੇ ਪ੍ਰੈੱਸ ਸਕੱਤਰ ਪ੍ਰਸ਼ੋਤਮ ਬੈਂਸ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮ ਲਹਿਰ ਅੰਦਰ ਨਵਾਂ ਇਤਿਹਾਸ ਸਿਰਜੇਗੀ ਸੰਗਰੂਰ ਰੈਲੀ-ਇੰਜ. ਜਸਵੀਰ ਮੋਰੋਂ ਅਗਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।