13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬੰਗਾ ਜ਼ੋਨ ਦੇ ਅਥਲੈਟਿਕਸ ਮੁਕਾਬਲਿਆਂ ’ਚ ਸਕੌਲਰ ਸਕੂਲ ਲਧਾਣਾ ਉੱਚਾ ਦੇ ਵਿਦਿਆਰਥੀ ਛਾਏ

ਬੰਗਾ, 11 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਕੌਲਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਉੱਚਾ ਦੇ ਵਿਦਿਆਰਥੀਆਂ ਵਲੋਂ ਪੰਜਾਬ ਰਾਜ ਸਕੂਲ ਖੇਡਾਂ ਦੌਰਾਨ ਬੰਗਾ ਜ਼ੋਨ ਦੇ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 65 ਤਗਮੇ ਹਾਸਿਲ ਕੀਤੇ। ਸਕੌਲਰ ਦੇ ਖਿਡਾਰੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਤੇ ਸਤਲੁਜ ਪਬਲਿਕ ਸਕੂਲ ਵਿਚ ਕਰਵਾਏ ਗਏ ਬੰਗਾ ਜ਼ੋਨ ਦੇ ਐਥਲੈਟਿਕਸ ਮੁਕਾਬਲਿਆਂ ’ਚ ਭਾਗ ਲੈਂਦੇ ਹੋਏ ਸਕੂਲ ਦੇ ਖਿਡਾਰੀਆਂ ਨੇ ਕੁਲ 24 ਸੋਨ ਤਗਮੇ, 28 ਚਾਂਦੀ ਦੇ ਤਗਮੇ, 13 ਕਾਂਸੀ ਦੇ ਤਗਮੇ ਹਾਸਿਲ ਕੀਤੇ।

ਅਜੀਤ ਡੈਸਕ 12-10-2026
ਬੰਗਾ, 11 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਕੌਲਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਉੱਚਾ ਦੇ ਵਿਦਿਆਰਥੀਆਂ ਵਲੋਂ ਪੰਜਾਬ ਰਾਜ ਸਕੂਲ ਖੇਡਾਂ ਦੌਰਾਨ ਬੰਗਾ ਜ਼ੋਨ ਦੇ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 65 ਤਗਮੇ ਹਾਸਿਲ ਕੀਤੇ। ਸਕੌਲਰ ਦੇ ਖਿਡਾਰੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਤੇ ਸਤਲੁਜ ਪਬਲਿਕ ਸਕੂਲ ਵਿਚ ਕਰਵਾਏ ਗਏ ਬੰਗਾ ਜ਼ੋਨ ਦੇ ਐਥਲੈਟਿਕਸ ਮੁਕਾਬਲਿਆਂ ’ਚ ਭਾਗ ਲੈਂਦੇ ਹੋਏ ਸਕੂਲ ਦੇ ਖਿਡਾਰੀਆਂ ਨੇ ਕੁਲ 24 ਸੋਨ ਤਗਮੇ, 28 ਚਾਂਦੀ ਦੇ ਤਗਮੇ, 13 ਕਾਂਸੀ ਦੇ ਤਗਮੇ ਹਾਸਿਲ ਕੀਤੇ। ਅਥਲੀਟ ਕੁੜੀਆਂ ਨੇ ਕੁੱਲ 32 ਤਗਮੇ ਤੇ ਮੁੰਡਿਆਂ ਨੇ 33 ਤਗਮੇ ਪ੍ਰਾਪਤ ਕੀਤੇ। ਇਸ ਤੋਂ ਪਹਿਲਾਂ ਵੀ ਸਕੌਲਰ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਅੰਡਰ-14, ਅੰਡਰ-19 ਫੁੱਟਬਾਲ ਟੀਮਾਂ ਤੇ ਅੰਡਰ-14, ਅੰਡਰ-17, ਅੰਡਰ-19 ਵਾਲੀਬਾਲ ਟੀਮਾਂ ਨੇ ਵੀ ਜ਼ੋਨਲ ਮੁਕਾਬਲਿਆਂ ਵਿਚ ਪਹਿਲੇ ਤੇ ਦੂਜੇ ਸਥਾਨ ਪ੍ਰਾਪਤ ਕੀਤੇ। ਸਕੂਲ ਦੀ ਕੁੜੀਆਂ ਦੀ ਬੈਡਮਿੰਟਨ ਟੀਮ ਨੇ ਵੀ ਬੰਗਾ ਜ਼ੋਨ ਵਿਚ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਐਮ. ਡੀ. ਕੁਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਦਲਬੀਰ ਕੌਰ ਨੇ ਇਹਨਾਂ ਸ਼ਾਨਦਾਰ ਪ੍ਰਾਪਤੀਆਂ ਲਈ ਸਮੂਹ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਤੋਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਾਰੇ ਸਪੋਰਟਸ ਕੋਚਾਂ ਨੂੰ ਵੀ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਦਵਿੰਦਰ ਬੇਗ਼ਮਪੁਰੀ ਦਾ ਵਤਨ ਪਰਤਣ ’ਤੇ ਸਵਾਗਤ ਅਗਲੀ ਖ਼ਬਰ ਪੀ. ਐਮ. ਸ੍ਰੀ ਸਕੂਲ ਰੱਤੇਵਾਲ ਦੀ ਵੈਸ਼ਾਲੀ ਨੇ ਬਲਾਕ ’ਚੋਂ ਪਹਿਲਾ ਤੇ ਜ਼ਿਲ੍ਹੇ ’ਚੋਂ ਤੀਜਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।