12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਿੱਖ ਨੈਸ਼ਨਲ ਕਾਲਜ ਬੰਗਾ ਨੂੰ ਵਰਿੰਦਰ ਰੱਤੀ ਵਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਭੇਟ

ਬੰਗਾ, 11 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੀ ਤਰੱਕੀ, ਵਿਕਾਸ ਤੇ ਬਿਹਤਰੀ ਲਈ ਵਰਿੰਦਰ ਰੱਤੀ ਰਿਟਾਇਰਡ ਇਲੈੱਕਟਰੀਕਲ ਇੰਜੀਨੀਅਰ ਕਰਾਈਸਲਰ ਕੈਨੇਡਾ ਸਾਬਕਾ ਨੇਵੀ ਅਤੇ ਮਰਚੈਂਟ ਨੇਵੀ ਅਫ਼ਸਰ ਵਲੋਂ ਆਪਣੀ ਨੇਕ ਕਮਾਈ ਵਿਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੂੰ ਸੌਂਪੀ।

ਅਜੀਤ ਡੈਸਕ 12-10-2026
ਬੰਗਾ, 11 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੀ ਤਰੱਕੀ, ਵਿਕਾਸ ਤੇ ਬਿਹਤਰੀ ਲਈ ਵਰਿੰਦਰ ਰੱਤੀ ਰਿਟਾਇਰਡ ਇਲੈੱਕਟਰੀਕਲ ਇੰਜੀਨੀਅਰ ਕਰਾਈਸਲਰ ਕੈਨੇਡਾ ਸਾਬਕਾ ਨੇਵੀ ਅਤੇ ਮਰਚੈਂਟ ਨੇਵੀ ਅਫ਼ਸਰ ਵਲੋਂ ਆਪਣੀ ਨੇਕ ਕਮਾਈ ਵਿਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੂੰ ਸੌਂਪੀ। ਇਸ ਮੌਕੇ ਵਰਿੰਦਰ ਰੱਤੀ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਸਮਾਜ ਦੀ ਤਰੱਕੀ ਦਾ ਮਜ਼ਬੂਤ ਆਧਾਰ ਹਨ। ਇਨ੍ਹਾਂ ਦੀ ਬਿਹਤਰੀ ਲਈ ਹਰ ਸੰਭਵ ਸਹਿਯੋਗ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਤੇ ਸਹੂਲਤੀ ਮਾਹੌਲ ਪ੍ਰਦਾਨ ਕਰਨ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਵਰਿੰਦਰ ਰੱਤੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਾਇਤਾ ਕਾਲਜ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਬਿਹਤਰ ਸਹੂਲਤਾਂ ਤੇ ਸੁਖਾਵਾਂ ਵਿੱਦਿਅਕ ਵਾਤਾਵਰਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਸ ਸਹਿਯੋਗ ਨੂੰ ਕਾਲਜ ਦੀ ਤਰੱਕੀ ਪ੍ਰਤੀ ਸਮਾਜ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਸਹਿਯੋਗ ਨਾਲ ਸੰਸਥਾ ਨੂੰ ਨਵੀਆਂ ਉਚਾਈਆਂ ਵੱਲ ਲਿਜਾਣ ਲਈ ਹੋਰ ਉਤਸ਼ਾਹ ਮਿਲਦਾ ਹੈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਵਲੋਂ ਵਰਿੰਦਰ ਰੱਤੀ ਦੇ ਇਸ ਨੇਕ ਕਾਰਜ ਲਈ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ।
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਐੱਸ. ਡੀ. ਐੱਚ. ਬਲਾਚੌਰ ਵਿਖੇ ਸਿਹਤ ਸੇਵਾਵਾਂ ਦਾ ਨਿਰੀਖਣ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਵਿਖੇ ਜਨਗਣਨਾ ਦੇ ਦੂਜੇ ਪੜਾਅ ਸੰਬੰਧੀ ਤਿੰਨ ਰੋਜ਼ਾ ਸਿਖਲਾਈ ਸਫ਼ਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।