ਨੌਜਵਾਨਾਂ ਦੇ ਉੱਜਲੇ ਭਵਿੱਖ ਤੇ ਹਲਕੇ ਦੇ ਵਿਕਾਸ ਲਈ ‘ਆਪ’ ਸਰਕਾਰ ਵਚਨਬੱਧ-ਬ੍ਰਿਗੇਡੀਅਰ ਰਾਜ ਕੁਮਾਰ
ਸੜੋਆ, 12 ਅਕਤੂਬਰ (ਬਲਵਿੰਦਰ ਨਾਨੋਵਾਲੀਆ)-ਜਿਵੇ-ਜਿਵੇ ਸੂਬੇ ਅੰਦਰ ਵਿਧਾਨ ਸਭਾ ਚੋਣਾਂ ਨਜਦੀਕ ਆਉਂਦੀਆਂ ਜਾ ਰਹੀਆ ਹਨ, ਤਿਵੇ-ਤਿਵੇ ਦੂਸਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਸਰਕਾਰ ਵਲੋਂ ਵੀ ਇਲਾਕੇ ਅੰਦਰ ਸਰਗਰਮੀਆਂ ਤੇਜ ਕਰ ਦਿੱਤੀਆ ਗਈਆ ਹਨ। ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਪਿੰਡ ਭਨੂੰ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਵਿਚ ਪਿੰਡ ਵਾਸੀਆਂ ਨੇ ਬ੍ਰਿਗੇਡੀਅਰ ਰਾਜ ਕੁਮਾਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਸੜੋਆ, 12 ਅਕਤੂਬਰ (ਬਲਵਿੰਦਰ ਨਾਨੋਵਾਲੀਆ)-ਜਿਵੇ-ਜਿਵੇ ਸੂਬੇ ਅੰਦਰ ਵਿਧਾਨ ਸਭਾ ਚੋਣਾਂ ਨਜਦੀਕ ਆਉਂਦੀਆਂ ਜਾ ਰਹੀਆ ਹਨ, ਤਿਵੇ-ਤਿਵੇ ਦੂਸਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਸਰਕਾਰ ਵਲੋਂ ਵੀ ਇਲਾਕੇ ਅੰਦਰ ਸਰਗਰਮੀਆਂ ਤੇਜ ਕਰ ਦਿੱਤੀਆ ਗਈਆ ਹਨ। ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਪਿੰਡ ਭਨੂੰ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਵਿਚ ਪਿੰਡ ਵਾਸੀਆਂ ਨੇ ਬ੍ਰਿਗੇਡੀਅਰ ਰਾਜ ਕੁਮਾਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਨੌਜਵਾਨਾਂ ਦੇ ਉੱਜਲੇ ਭਵਿੱਖ ਤੇ ਹਲਕੇ ਦੇ ਵਿਕਾਸ ਲਈ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਉਨ੍ਹਾਂ ਦੀ ਸਹਿਯੋਗੀ ਟੀਮ ਹਰ ਸਮੇਂ ਤੱਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀ ਦਿੱਤਾ, ਜਦਕਿ ਸੂਬੇ ਦੇ ਵਿਕਾਸ ਲਈ ‘ਆਪ’ ਸਰਕਾਰ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਹਮੇਸ਼ਾ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਥਿਤ ਦੋਸ਼ੀ ਹੁਣ ਆਪਣਾ ਕਾਰੋਬਾਰ ਛੱਡ ਕੇ ਪੰਜਾਬ ਤੋਂ ਬਾਹਰ ਜਾ ਰਹੇ ਹਨ, ਕਿਉਂਕਿ ਨਸ਼ਿਆਂ ਦਾ ਧੰਦਾ ਕਰਨ ਵਾਲੇ ਕਾਰੋਬਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀ ਜਾ ਰਿਹਾ। ਇਸ ਮੌਕੇ ਸ਼ਾਮ ਲਾਲ, ਪਰਮਜੀਤ ਸਰਪੰਚ, ਬਲਵੀਰ ਸਿੰਘ, ਹਰਪਾਲ ਸਿੰਘ, ਦੇਸ਼ ਰਾਜ ਪਵਨਜੀਤ, ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ ਮਾਣਕੂ, ਅਸ਼ਵਨੀ ਕੁਮਾਰ, ਅਕਸ਼ੇ ਕੁਮਾਰ, ਸ਼ਿਰੀ ਰਾਮ, ਤਿਲਕ ਰਾਜ, ਬਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਸੋਢੀ ਰਾਮ, ਜੱਸੀ ਪੰਚ, ਸੋਢੀ ਰਾਮ ਤੇ ਸੁਰਜੀਤ ਸਿੰਘ ਮਾਣਕੂ ਆਦਿ ਵੀ ਹਾਜ਼ਰ ਸਨ।