14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਕਸੂਦਪੁਰ- ਸੂੰਢ ਦੀ ਦਾਣਾ ਮੰਡੀ ’ਚ ਖਰੀਦ ਦਾ ਕੰਮ ਜ਼ੋਰਾਂ ’ਤੇ-ਜਗਜੀਤ ਸਿੰਘ ਬਲਾਕੀਪੁਰ

ਕਟਾਰੀਆਂ, 13 ਅਕਤੂਬਰ (ਪ੍ਰੇਮੀ ਸੰਧਵਾਂ)-ਮਕਸੂਦਪੁਰ ਸੂੰਢ ਦੀ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਦਾ ਕੰਮ ਜ਼ੋਰਾਂ ਸ਼ੋਰਾਂ ’ਤੇ ਚੱਲ ਰਿਹਾ ਹੈ। ਇਸ ਸੰਬੰਧੀ ਕਿਸਾਨ ਤੇ ‘ਆਪ’ ਆਗੂ ਜਗਜੀਤ ਸਿੰਘ ਬਲਾਕੀਪੁਰ ਤੇ ਹਰਕੰਵਲਪ੍ਰੀਤ ਸਿੰਘ ਬਲਾਕੀਪੁਰ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 14-10-2026
ਕਟਾਰੀਆਂ, 13 ਅਕਤੂਬਰ (ਪ੍ਰੇਮੀ ਸੰਧਵਾਂ)-ਮਕਸੂਦਪੁਰ ਸੂੰਢ ਦੀ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਦਾ ਕੰਮ ਜ਼ੋਰਾਂ ਸ਼ੋਰਾਂ ’ਤੇ ਚੱਲ ਰਿਹਾ ਹੈ। ਇਸ ਸੰਬੰਧੀ ਕਿਸਾਨ ਤੇ ‘ਆਪ’ ਆਗੂ ਜਗਜੀਤ ਸਿੰਘ ਬਲਾਕੀਪੁਰ ਤੇ ਹਰਕੰਵਲਪ੍ਰੀਤ ਸਿੰਘ ਬਲਾਕੀਪੁਰ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 8 ਅਕਤੂਬਰ ਤੱਕ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਵੀ ਸਰਕਾਰੀ ਹਦਾਇਤਾਂ ਅਨੁਸਾਰ ਕੀਤੀ ਜਾ ਚੁੱਕੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਤੇ ਹਰਕੰਵਲਪ੍ਰੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਮੰਡੀ ਵਿਚ ਝੋਨੇ ਦੀ ਆਮਦ ਪੂਰੇ ਜੋਬਨ ’ਤੇ ਪਹੁੰਚ ਚੁੱਕੀ ਹੈ ਤੇ ਮੰਡੀ ਦਾ ਹਰ ਵਰਗ ਖੁਸ਼ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀ ਵਿਚ ਆਪਣਾ ਸੁੱਕਾ ਝੋਨਾ ਹੀ ਲੈ ਕੇ ਆਉਣ। ਇਸ ਮੌਕੇ ਬਿੱਟੂ ਸੇਖੋਂ, ਸੁਲੱਖਣ ਸਿੰਘ, ਜਸਪ੍ਰੀਤ ਸਿੰਘ ਅਟਵਾਲ, ਮਨਜੀਤ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਅੰਬੇਡਕਰ ਭਵਨ ਸੂੰਢ ਵਿਖੇ ਦਾਨੀ ਸੱਜਣਾਂ ਦਾ ਸਨਮਾਨ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਵਿਧਾਇਕ ਬੰਗਾ ਡਾ. ਸੁੱਖੀ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।