ਡੀ. ਸੀ. ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੰਬੰਧੀ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਮੀਟਿੰਗ
ਨਵਾਂਸ਼ਹਿਰ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਐਸ.
ਡ
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਸਿਵਲ ਅਧਿਕਾਰੀਆਂ ਨਾਲ ਮੀਟਿੰਗ ਸਮੇਂ।
14-10-2026
ਨਵਾਂਸ਼ਹਿਰ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਐਸ. ਐਸ. ਪੀ. ਤੁਸ਼ਾਰ ਗੁਪਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐਸ. ਡੀ. ਐਮ. ਬਲਾਚੌਰ ਸੁਨੀਲ ਫੋਗਾਟ, ਐਸ. ਡੀ. ਐਮ. ਨਵਾਂਸ਼ਹਿਰ ਅਨਮਜੋਤ ਕੌਰ, ਐਸ. ਡੀ. ਐਮ. ਬੰਗਾ ਵਿਪਨ ਭੰਡਾਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਹਨਾ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਜਾਣਕਾਰੀ ਹਾਸਿਲ ਕੀਤੀ ਅਤੇ ਕਿਹਾ ਕਿ ਪਿੰਡ ਪੱਧਰ ’ਤੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਹੋਰ ਕਿਰਿਆਸ਼ੀਲ ਕੀਤੀ ਜਾਵੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਾ ਵੇਚਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਨਾਜਾਇਜ਼ ਜਾਇਦਾਦ ਨ ੂੰ ਜ਼ਬਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ, ਇਸ ਲਈ ਕਿਸੇ ਵੀ ਅਧਿਕਾਰੀ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਤੇ ਵੀ ਨਸ਼ਾ ਵਿਕਣ ਦੀ ਸੂਚਨਾ ਮਿਲੇ ਤਾਂ ਉਹ ਤੁਰੰਤ ਪ੍ਰਸ਼ਾਸਨ ਜਾਂ ਪੁਲਿਸ ਦੇ ਹੈਲਪਲਾਈਨ ਨੰਬਰ ’ਤੇ ਸੂਚਨਾ ਦੇਣ, ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਿਵਲ ਹਸਪਤਾਲ ਅਤੇ ਓਟ ਸੈਂਟਰਾਂ ਵਿਚ ਇਲਾਜ ਲਈ ਆ ਰਹੇ ਨੌਜਵਾਨਾਂ ਦੀ ਕਾਊਂਸਲਿੰਗ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਹੁਨਰ ਸਿਖਲਾਈ ਅਤੇ ਰੁਜ਼ਗਾਰ ਨਾਲ ਜੋੜਿਆ ਜਾਵੇ। ਇਸ ਮੌਕੇ ਐਸ. ਐਸ. ਪੀ. ਵਲੋਂ ਦੱਸਿਆ ਗਿਆ ਕਿ ਪਿਛਲੇ ਇਕ ਮਹੀਨੇ ਦੌਰਾਨ ਜ਼ਿਲ੍ਹੇ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਕਈ ਮਾਮਲੇ ਦਰਜ ਕਰਕੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ।