15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਾਨਸਾ ਜਾ ਰਹੇ ਕਾਂਗਰਸ ਆਗੂਆਂ ਨੂੰ ਪੁਲਿਸ ਨੇ ਰੋਕ ਕੇ ਹਿਰਾਸਤ ਵਿਚ ਲਿਆ

ਕਾਠਗੜ੍ਹ, 14 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਲੜਾਈ ਲੜਨ ਵਾਲੇ ਸਮਾਜ ਸੇਵੀ ਅਤੇ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਨੂੰ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੂੰ ਲੈ ਕੇ ਸਿਆਸੀ, ਸਮਾਜਿਕ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 15-10-2026
ਕਾਠਗੜ੍ਹ, 14 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਲੜਾਈ ਲੜਨ ਵਾਲੇ ਸਮਾਜ ਸੇਵੀ ਅਤੇ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਨੂੰ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੂੰ ਲੈ ਕੇ ਸਿਆਸੀ, ਸਮਾਜਿਕ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਸਬੰਧ ਵਿੱਚ ਇਨਸਾਫ਼ ਦੀ ਮੰਗ ਲਈ ਮਾਨਸਾ ਜਾ ਰਹੇ ਕਾਂਗਰਸ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਰਸਤੇ ਵਿੱਚ ਹੀ ਰੋਕ ਕੇ ਹਿਰਾਸਤ ਵਿੱਚ ਲੈ ਲਿਆ ਗਿਆ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਾਂਗਰਸ ਦੇ ਬੁਲਾਰੇ ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ, ਸੰਜੀਵ ਸੋਨੂੰ ਪ੍ਰੇਮ ਨਗਰ ਅਤੇ ਪ੍ਰਿੰਸ ਪਵਾਰ ਮਾਨਸਾ ਨੂੰ ਜਾ ਰਹੇ ਸਨ ਤਾਂ ਥਾਣਾ ਕਾਠਗੜ੍ਹ ਦੇ ਐਸ.ਐਚ.ਓ ਇੰਸਪੈਕਟਰ ਕਮਲ ਤਨੇਜਾ ਨੇ ਆਪਣੀ ਟੀਮ ਨਾਲ ਆਸਰੋਂ ਨੇੜੇ ਹਾਈਟੈੱਕ ਨਾਕੇ ‘ਤੇ ਉਨ੍ਹਾਂ ਨੂੰ ਰੋਕ ਲਿਆ ਅਤੇ ਆਸਰੋਂ ਪੁਲਿਸ ਚੌਂਕੀ ਵਿਖੇ ਲੈ ਗਏ। ਪ੍ਰਧਾਨ ਸੁਰਿੰਦਰ ਛਿੰਦਾ ਨੇ ਦੱਸਿਆ ਕਿ ਪੁਲਿਸ ਸਵੇਰੇ ਤੜਕੇ ਤੋਂ ਹੀ ਉਨ੍ਹਾਂ ਦੇ ਘਰਾਂ ਵਿੱਚ ਛਾਪੇਮਾਰੀ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਮਾਨਸਾ ਜਾਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਕਤਲ ਕਾਂਡ ਤੋਂ ਬਾਅਦ ਬੁਰੀ ਤਰ੍ਹਾਂ ਡਰੀ ਹੋਈ ਹੈ। ਛਿੰਦਾ ਨੇ ਕਿਹਾ ਕਿ ਮਾਨ ਸਰਕਾਰ ਪੁਲਿਸ ਦੀ ਵਰਤੋਂ ਜਿੱਥੇ ਕਰਨ ਦੀ ਲੋੜ ਹੈ ਉੱਥੇ ਨਹੀਂ ਕਰ ਰਹੀ। ਜਿੱਥੇ ਨਸ਼ਾ ਵਿਕ ਰਿਹਾ ਹੈ, ਜਿੱਥੇ ਦਿਨ-ਦਿਹਾੜੇ ਕਤਲ ਹੋ ਰਹੇ ਹਨ, ਉੱਥੇ ਕਾਰਵਾਈ ਨਹੀਂ ਹੋ ਰਹੀ, ਸਗੋਂ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਣ ਵਾਲਿਆਂ ਅਤੇ ਇਨਸਾਫ਼ ਮੰਗਣ ਜਾ ਰਹੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਇਸ ਮੌਕੇ ਆਸਰੋਂ ਚੌਂਕੀ ਵਿਖੇ ਹਿਰਾਸਤ ਵਿੱਚ ਲਏ ਗਏ ਆਗੂਆਂ ਪ੍ਰਧਾਨ ਸੁਰਿੰਦਰ ਛਿੰਦਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।
ਪਿਛਲੀ ਖ਼ਬਰ ਪਿੰਡਾਂ ਦਾ ਵਿਕਾਸ ਕਰਨ ਵਾਲੇ ਦਫ਼ਤਰ ਦਾ ਆਪਣਾ ਹੀ ਬੁਰਾ ਹਾਲ ਅਗਲੀ ਖ਼ਬਰ ਸੂਬੇ ਦੇ ਇਨਸਾਫ਼ ਪਸੰਦ ਲੋਕ ਪੰਜਾਬ ਬੰਦ ਦੇ ਸੱਦੇ ਦਾ ਡਟ ਕੇ ਸਮਰਥਨ ਕਰਨ -ਭੱਠਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।