ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਸਮਾਗਮ ਭਲਕੇ-ਸਤਵਿੰਦਰ ਮੱਲ
ਬੰਗਾ, 15 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਪਿੰਡ ਕਲੇਰਾਂ ਵਿਖੇ ਸਮੂਹ ਸਾਧ ਸੰਗਤ ਤੇ ਗੁਰੂ ਰਵਿਦਾਸ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 17 ਅਕਤੂਬਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਸਾਹਿਬ ਗੁਰੂ ਰਵਿਦਾਸ ਜੀ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਮਾਜ ਸੇਵਕ ਸਤਵਿੰਦਰ ਪਾਲ ਮੱਲ ਨੇ ਦੱਸਿਆ ਕਿ ਇਸ ਮੌਕੇ ’ਤੇ ਬਾਬਾ ਮੰਗਲ ਸਿੰਘ ਖਾਲਸਾ ਸੋਢੀਆਂ ਵਾਲੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।
ਅਜੀਤ ਡੈਸਕ
16-10-2026