16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸ਼ੇਰੇ ਪੰਜਾਬ ਟੋਲ ਪਲਾਜ਼ਾ ਵਰਕਰ ਯੂਨੀਅਨ ਵਲੋਂ ਪੰਜਾਬ ਬੰਦ ਦਾ ਸਮਰਥਨ

ਕਾਠਗੜ੍ਹ, 15 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਬੰਦ ਦੇ ਸੱਦੇ ਨੂੰ ਸ਼ੇਰੇ ਪੰਜਾਬ ਟੋਲ ਪਲਾਜ਼ਾ ਵਰਕਰ ਯੂਨੀਅਨ ਵਲੋਂ ਪੂਰਨ ਸਮਰਥਨ ਦਿੱਤਾ ਗਿਆ। ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਪਰਮਿੰਦਰ ਸਿੰਘ ਝੋਟਾ ਨੇ ਨਸ਼ਿਆਂ ਖ਼ਿਲਾਫ਼ ਲੜਦਿਆਂ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਹੈ ਤੇ ਉਸ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਅਜੀਤ ਡੈਸਕ 16-10-2026
ਕਾਠਗੜ੍ਹ, 15 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਬੰਦ ਦੇ ਸੱਦੇ ਨੂੰ ਸ਼ੇਰੇ ਪੰਜਾਬ ਟੋਲ ਪਲਾਜ਼ਾ ਵਰਕਰ ਯੂਨੀਅਨ ਵਲੋਂ ਪੂਰਨ ਸਮਰਥਨ ਦਿੱਤਾ ਗਿਆ। ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਪਰਮਿੰਦਰ ਸਿੰਘ ਝੋਟਾ ਨੇ ਨਸ਼ਿਆਂ ਖ਼ਿਲਾਫ਼ ਲੜਦਿਆਂ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਹੈ ਤੇ ਉਸ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੂਰੀ ਟੋਲ ਪਲਾਜ਼ਾ ਵਰਕਰ ਯੂਨੀਅਨ ਪੀੜਤ ਪਰਿਵਾਰ ਨਾਲ ਖੜ੍ਹੀ ਹੈ ਤੇ ਇਨਸਾਫ ਦੀ ਮੰਗ ਦਾ ਪੂਰਾ ਸਮਰਥਨ ਕਰਦੀ ਹੈ। ਇਸ ਮੌਕੇ ਨਿਰਮਲ ਸਿੰਘ ਨਿੰਮੀ ਭਰਥਲਾ, ਕਾਕਾ ਰੋਪੜ, ਮਦਨ ਮੋਹਨ, ਲਖਵਿੰਦਰ ਸਿੰਘ, ਮਨੀ ਖੱਤਰੀ, ਹਰਦੀਕ ਬਿੱਲਾ, ਰੋਹਿਤ ਘਈ, ਬ੍ਰਹਮ ਸਰੂਪ ਸਮੇਤ ਸਮੂਹ ਵਰਕਰਾਂ ਨੇ ਪੰਜਾਬ ਬੰਦ ਨੂੰ ਪੂਰਾ ਅਤੇ ਸਪੱਸ਼ਟ ਸਮਰਥਨ ਦੇਣ ਦਾ ਐਲਾਨ ਕੀਤਾ।
ਪਿਛਲੀ ਖ਼ਬਰ ਬੰਦ ਦੇ ਸੱਦੇ ਨੂੰ ਬਲਾਚੌਰ ਲੋਕ ਭਲਾਈ ਮੰਚ ਵਲੋਂ ਪੂਰਨ ਸਮਰਥਨ ਅਗਲੀ ਖ਼ਬਰ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਬੋਰਡ ਦੇ ਕਾਰਜਕਾਲ ਖਤਮ ਹੋਣ ’ਤੇ ਵਿਦਾਇਗੀ ਦਿੱਤੀ-ਤੂਰ ਛੋਕਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।