ਬੰਦ ਦੇ ਸੱਦੇ ਨੂੰ ਬਲਾਚੌਰ ਲੋਕ ਭਲਾਈ ਮੰਚ ਵਲੋਂ ਪੂਰਨ ਸਮਰਥਨ
ਬਲਾਚੌਰ, 15 ਅਕਤੂਬਰ (ਨਰੇਸ਼ ਧੌਲ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਲਾਚੌਰ ਲੋਕ ਭਲਾਈ ਮੰਚ ਵਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਮੰਚ ਦੇ ਪ੍ਰਧਾਨ ਅਸ਼ੋਕ ਨਾਨੋਵਾਲ, ਸਰਪ੍ਰਸਤ ਆਰ.
ਬ
ਬਲਾਚੌਰ ਲੋਕ ਭਲਾਈ ਮੰਚ ਦੇ ਪ੍ਰਧਾਨ ਚੌਧਰੀ ਅਸ਼ੋਕ ਨਾਨੋਵਾਲ ਆਪਣੇ ਸਾਥੀਆਂ ਸਮੇਤ ਬੰਦ ਦਾ ਪੂਰਨ ਤੌਰ ’ਤੇ ਸਮਰਥਨ ਕਰਦੇ ਹੋਏ। ਤਸਵੀਰ : ਨਰੇਸ਼ ਧੌਲ
16-10-2026
ਬਲਾਚੌਰ, 15 ਅਕਤੂਬਰ (ਨਰੇਸ਼ ਧੌਲ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਲਾਚੌਰ ਲੋਕ ਭਲਾਈ ਮੰਚ ਵਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਮੰਚ ਦੇ ਪ੍ਰਧਾਨ ਅਸ਼ੋਕ ਨਾਨੋਵਾਲ, ਸਰਪ੍ਰਸਤ ਆਰ. ਪੀ. ਸਿੰਘ, ਜਨਰਲ ਸਕੱਤਰ ਬਹਾਦਰ ਸਿੰਘ ਪੈਲੀ, ਜੋਗਿੰਦਰ ਸਿੰਘ ਅਟਵਾਲ ਅਟਾਲ ਮਾਜਰਾ ਅਤੇ ਕੇਵਲ ਸਿੰਘ ਚੂਹੜਪੁਰ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਮੰਚ ਦੇ ਪ੍ਰਧਾਨ ਅਸ਼ੋਕ ਨਾਨੋਵਾਲ ਨੇ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਕਰਨਾ ਸਰਕਾਰ ਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਚ ਚਿੰਤਾ ਤੇ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ। ਜੇਕਰ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਸਮਾਜ ਸੇਵੀ ਹੀ ਸੁਰੱਖਿਅਤ ਨਹੀਂ ਹੋਣਗੇ ਤਾਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੁਪਨਾ ਕਿਵੇਂ ਸਾਕਾਰ ਹੋਵੇਗਾ। ਮੰਚ ਦੇ ਸਰਪ੍ਰਸਤ ਆਰ.ਪੀ. ਸਿੰਘ ਤੇ ਜਨਰਲ ਸਕੱਤਰ ਬਹਾਦਰ ਸਿੰਘ ਪੈਲੀ ਨੇ ਕਿਹਾ ਕਿ ਪਰਮਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ। ਇਸੇ ਦੌਰਾਨ ਜੋਗਿੰਦਰ ਸਿੰਘ ਅਟਵਾਲ ਅਟਾਲ ਮਾਜਰਾ ਤੇ ਕੇਵਲ ਸਿੰਘ ਚੂਹੜਪੁਰ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸਮਾਜਿਕ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਬਲਾਚੌਰ ਲੋਕ ਭਲਾਈ ਮੰਚ ਇਨਸਾਫ਼ ਦੀ ਇਸ ਮੰਗ ਦੇ ਨਾਲ ਡਟ ਕੇ ਖੜ੍ਹਾ ਹੈ।