17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਮੁੱਤੋਂ ਦੇ ਵਿਕਾਸ ਲਈ ਸੌਂਪਿਆ 5 ਲੱਖ ਰੁਪਏ ਦਾ ਚੈੱਕ

ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਪਿੰਡ ਮੁੱਤੋਂ ਦੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਲਈ ਇਕ ਅਹਿਮ ਕਦਮ ਚੁੱਕਿਆ।

ਅਜੀਤ ਡੈਸਕ 17-10-2026
ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਪਿੰਡ ਮੁੱਤੋਂ ਦੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਲਈ ਇਕ ਅਹਿਮ ਕਦਮ ਚੁੱਕਿਆ। ਪਿੰਡ ਮੁੱਤੋ ਵਿਖੇ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ, ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਤੇ ਵੱਖ-ਵੱਖ ਸੀਨੀਅਰ ਆਗੂਆਂ ਦੀ ਵਿਸ਼ੇਸ਼ ਮੌਜੂਦਗੀ ਵਿਚ, ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਰਸਮੀ ਤੌਰ ’ਤੇ ਸੌਂਪਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਪਿੰਡ ਤੇ ਸ਼ਹਿਰ ਦਾ ਬਰਾਬਰ ਅਤੇ ਪਾਰਦਰਸ਼ੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਤੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਚਾਇਤਾਂ ਨੂੰ ਸਿੱਧੇ ਤੌਰ ’ਤੇ ਫੰਡ ਜਾਰੀ ਕੀਤੇ ਜਾਣ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਆਈ ਹੈ ਅਤੇ ਕੰਮ ਤੇਜ਼ੀ ਨਾਲ ਹੋ ਰਹੇ ਹਨ। ਇਸ ਮੌਕੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਵਿਧਾਇਕਾ ਸੰਤੋਸ਼ ਕਟਾਰੀਆ ਤੇ ਅਸ਼ੋਕ ਕਟਾਰੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਤੇ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਂ ਦੇ ਭਜਨਾਂ ’ਤੇ ਝੂਮੇ ਸ਼ਰਧਾਲੂ, ਸਿੱਧਪੀਠ ਮੰਦਰ ’ਚ ਤੀਜੇ ਦਿਨ ਦੀਪਕ ਰੋਪੜ ਨੇ ਬੰਨ੍ਹਿਆ ਸਮਾਂ ਅਗਲੀ ਖ਼ਬਰ ਕੰਢੀ-ਮੰਡ ਖੇਤਰਾਂ ਲਈ ਵੱਖਰੀ ਖੇਤੀਬਾੜੀ ਰਣਨੀਤੀ ਬਣੇ-ਜਸਵੰਤ ਵਰਿਆਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।