18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਟੌਂਸਾ ਵਿਖੇ ਭੁਪਿੰਦਰਾ ਮੈਡੀਕਲ ਸਟੋਰ ’ਚੋਂ ਸ਼ਟਰ ਤੋੜ ਕੇ 72 ਹਜ਼ਾਰ ਰੁਪਏ ਨਕਦੀ ਚੋਰੀ

ਕਾਠਗੜ੍ਹ, 17 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਟੌਂਸਾ ਵਿਖੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇਥੇ ਸਥਿਤ ਭੁਪਿੰਦਰਾ ਮੈਡੀਕਲ ਸਟੋਰ ‘ਤੇ ਰਾਤ ਸਮੇਂ ਅਣਪਛਾਤੇ ਚੋਰਾਂ ਨੇ ਧਾਵਾ ਬੋਲ ਦਿੱਤਾ।

ਅਜੀਤ ਡੈਸਕ 18-10-2026
ਕਾਠਗੜ੍ਹ, 17 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਟੌਂਸਾ ਵਿਖੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇਥੇ ਸਥਿਤ ਭੁਪਿੰਦਰਾ ਮੈਡੀਕਲ ਸਟੋਰ ‘ਤੇ ਰਾਤ ਸਮੇਂ ਅਣਪਛਾਤੇ ਚੋਰਾਂ ਨੇ ਧਾਵਾ ਬੋਲ ਦਿੱਤਾ। ਮੈਡੀਕਲ ਸਟੋਰ ਦੇ ਮਾਲਕ ਅਮਰਜੀਤ ਸਿੰਘ ਉੱਪਲ ਨੇ ਦੱਸਿਆ ਕਿ ਚੋਰਾਂ ਨੇ ਮੈਡੀਕਲ ਸਟੋਰ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ ਅਤੇ ਗੱਲੇ ਤੇ ਅਲਮਾਰੀ ਵਿਚ ਪਏ ਲਗਪਗ 72 ਹਜ਼ਾਰ ਰੁਪਏ ਨਕਦ ਚੋਰੀ ਕਰਕੇ ਫਰਾਰ ਹੋ ਗਏ। ਸਵੇਰੇ ਜਦੋਂ ਦੁਕਾਨ ਮਾਲਕ ਨੇ ਦੁਕਾਨ ‘ਤੇ ਆ ਕੇ ਦੇਖਿਆ ਤਾਂ ਸ਼ਟਰ ਟੁੱਟਿਆ ਹੋਇਆ ਸੀ ਅਤੇ ਸਾਰਾ ਸਾਮਾਨ ਖਿਲਰਿਆ ਪਿਆ ਸੀ। ਘਟਨਾ ਦੀ ਸੂਚਨਾ ਤੁਰੰਤ ਆਸਰੋਂ ਚੌਕੀ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਚੌਕੀ ਇੰਚਾਰਜ ਸਿਕੰਦਰ ਪਾਲ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲਿਸ ਵਲੋਂ ਮੌਕੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਚੌਕੀ ਇੰਚਾਰਜ ਸਿਕੰਦਰ ਪਾਲ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਚੋਰਾਂ ਨੂੰ ਟਰੇਸ ਕਰਕੇ ਕਾਬੂ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਵਿਚ ਸਹਿਮ ਦਾ ਮਾਹੌਲ ਹੈ ਤੇ ਉਨ੍ਹਾਂ ਨੇ ਪੁਲਿਸ ਤੋਂ ਰਾਤ ਦੀ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਕਰਨਵੀਰ ਕਟਾਰੀਆ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ-ਰੀਠੂ ਅਗਲੀ ਖ਼ਬਰ ਸਲਵਾਣਾ ਸਾਹਿਬ ਮਾਲੋ ਮਜਾਰਾ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।