18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ 3.17 ਗ੍ਰਾਮ ਹੈਰੋਇਨ ਸਮੇਤ ਔਰਤ ਨੂੰ ਕੀਤਾ ਗ੍ਰਿਫਤਾਰ

ਨਵਾਂਸ਼ਹਿਰ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ. ਐਚ.

ਅਜੀਤ ਡੈਸਕ 18-10-2026
ਨਵਾਂਸ਼ਹਿਰ, 17 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ 3.17 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਪੁਲਿਸ ਥਾਣੇ ਤੋਂ ਪਿੰਡ ਲੰਗਰੋਆ ਤੋਂ ਭਾਨ-ਮਜਾਰਾ ਵੱਲ ਨੂੰ ਜਾ ਰਹੀ ਸੀ ਤੇ ਹਾਲੇ ਪੁਲਿਸ ਭਾਨ ਮਜਾਰੇ ਤੋਂ ਥੋੜਾ ਪਿੱਛੇ ਹੀ ਸੀ ਤੇ ਉਨ੍ਹਾਂ ਨੂੰ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਈ, ਸ਼ੱਕ ਦੇ ਆਧਾਰ ’ਤੇ ਉਸ ਤੋਂ ਪੁੱਛਗਿੱਛ ਕਰਨ ਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 3.17 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਔਰਤ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਾਣੋ ਪਤਨੀ ਸੋਮਨਾਥ ਵਾਸੀ ਲੱਖਪੁਰ ਥਾਣਾ ਸਦਰ ਬੰਗਾ ਹਾਲ ਵਾਸੀ ਪਿੰਡ ਲੰਗਰੋਆ ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਔਰਤ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।
ਪਿਛਲੀ ਖ਼ਬਰ ਉਸਮਾਨਪੁਰ ਵਿਖੇ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਹੋਈਆਂ ਨਤਮਸਤਕ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਲਈ ਸੂਬਾ ਪੱਧਰੀ ਮੁਕਾਬਲਿਆਂ ਲਈ ਰਾਹੋਂ ਦੇ ਜੇਤੂ ਖਿਡਾਰੀ ਪਟਿਆਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।