18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ-ਸਵਲ ਸਰਜਨ ਡਾ. ਅਮਨ ਸੂਦ

ਨਵਾਂਸ਼ਹਿਰ, 17 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਵਿਚ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਿਵਲ ਸਰਜਨ ਡਾ.

ਅਜੀਤ ਡੈਸਕ 18-10-2026
ਨਵਾਂਸ਼ਹਿਰ, 17 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਵਿਚ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਿਵਲ ਸਰਜਨ ਡਾ. ਅਮਨ ਸੂਦ ਨੇ ਖਾਧ ਪਦਾਰਥ ਵਿਕਰੇਤਾਵਾਂ ਨੂੰ ਫੂਡ ਸੇਫ਼ਟੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ’ਤੇ ਜ਼ੋਰ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਖਾਧ ਪਦਾਰਥਾਂ ਵਿਚ ਮਿਲਾਵਟਖੋਰੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਮਠਿਆਈਆਂ, ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਸਮੇਤ ਹੋਰ ਖਾਧ ਵਸਤਾਂ ਦੀ ਮੰਗ ਵਧ ਜਾਂਦੀ ਹੈ। ਅਜਿਹੇ ਸਮੇਂ ਖਾਧ ਪਦਾਰਥਾਂ ਦੀ ਗੁਣਵੱਤਾ, ਸਫ਼ਾਈ ਅਤੇ ਸੁਰੱਖਿਅਤ ਸਟੋਰੇਜ ਯਕੀਨੀ ਬਣਾਉਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫ਼ਟੀ ਟੀਮਾਂ ਵਲੋਂ ਨਿਯਮਾਂ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਉਲੰਘਣਾ ਸਾਹਮਣੇ ਆਉਣ ’ਤੇ ਸਬੰਧਤ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤਿਉਹਾਰਾਂ ਦੌਰਾਨ ਮਠਿਆਈਆਂ ਤੇ ਹੋਰ ਖਾਧ ਪਦਾਰਥ ਖਰੀਦਦੇ ਸਮੇਂ ਉਨ੍ਹਾਂ ਦੀ ਗੁਣਵੱਤਾ ਅਤੇ ਸਫ਼ਾਈ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੁਰੱਖਿਅਤ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ ਸਿਹਤ ਵਿਭਾਗ ਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਕਿਸੇ ਨਾਗਰਿਕ ਨੂੰ ਖਾਧ ਪਦਾਰਥਾਂ ਵਿਚ ਮਿਲਾਵਟ ਜਾਂ ਅਸੁਰੱਖਿਅਤ ਖਾਧ ਪਦਾਰਥਾਂ ਦੀ ਵਿਕਰੀ ਬਾਰੇ ਜਾਣਕਾਰੀ ਮਿਲਦੀ ਹੈ।
ਪਿਛਲੀ ਖ਼ਬਰ ‘ ਆਪ’ ਵਿਧਾਇਕ ਦੇ ਘਰ ਦਾ ਘਿਰਾਓ ਕਰਕੇ ਸੌਂਪਿਆ ਜਾਵੇਗਾ ਲਾਹਨਤ ਪੱਤਰ-ਜਨਤਕ ਜਥੇਬੰਦੀਆਂ ਅਗਲੀ ਖ਼ਬਰ ਮੰਗੂਵਾਲ ਨਿਵਾਸੀਆਂ ਵਲੋਂ ਫੁੱਟਬਾਲ ਦੀ ਖੇਡ ਦੀ ਤਰੱਕੀ ਲਈ ਵੱਡੇ ਯਤਨ-ਸਰਬਜੀਤ ਮੰਗੂਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।