‘ ਆਪ’ ਵਿਧਾਇਕ ਦੇ ਘਰ ਦਾ ਘਿਰਾਓ ਕਰਕੇ ਸੌਂਪਿਆ ਜਾਵੇਗਾ ਲਾਹਨਤ ਪੱਤਰ-ਜਨਤਕ ਜਥੇਬੰਦੀਆਂ
ਨਵਾਂਸ਼ਹਿਰ, 17 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜਨਤਕ ਜਥੇਬੰਦੀਆਂ ਦੀ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਨੌਜਵਾਨ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਤੇ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਕਾਰੋਬਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਲਈ 19 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਲਾਹਨਤ ਪੱਤਰ ਸੌਂਪੇ ਜਾਣਗੇ, ਇਹ ਸੱਦਾ ਐਕਸ਼ਨ ਕਮੇਟੀ ਵਲੋਂ ਦਿੱਤਾ ਗਿਆ ਹੈ। ਮੀਟਿੰਗ ਸੰਬੰਧੀ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਮੁਲਾਜਮ ਪੈਨਸ਼ਨਰਜ਼ ਯੂਨੀਅਨ ਦੇ ਜ਼ਿਲ੍ਹਾ ਆਗੂ ਕੁਲਦੀਪ ਸਿੰਘ ਦੌੜਕਾ, ਕੁੱਲ ਹਿੰਦ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੈਕਟਰੀ ਜਸਵਿੰਦਰ ਸਿੰਘ ਭੰਗਲ, ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਕਮਲਜੀਤ ਸਨਾਵਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਬਲਜੀਤ ਧਰਮਕੋਟ ਤੇ ਜਥੇਬੰਦੀਆਂ ਨੇ ਕਤਲਕਾਂਡ ਦੀ ਸੀ.
ਨਵਾਂਸ਼ਹਿਰ, 17 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜਨਤਕ ਜਥੇਬੰਦੀਆਂ ਦੀ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਨੌਜਵਾਨ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਤੇ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਕਾਰੋਬਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਲਈ 19 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਲਾਹਨਤ ਪੱਤਰ ਸੌਂਪੇ ਜਾਣਗੇ, ਇਹ ਸੱਦਾ ਐਕਸ਼ਨ ਕਮੇਟੀ ਵਲੋਂ ਦਿੱਤਾ ਗਿਆ ਹੈ। ਮੀਟਿੰਗ ਸੰਬੰਧੀ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਮੁਲਾਜਮ ਪੈਨਸ਼ਨਰਜ਼ ਯੂਨੀਅਨ ਦੇ ਜ਼ਿਲ੍ਹਾ ਆਗੂ ਕੁਲਦੀਪ ਸਿੰਘ ਦੌੜਕਾ, ਕੁੱਲ ਹਿੰਦ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੈਕਟਰੀ ਜਸਵਿੰਦਰ ਸਿੰਘ ਭੰਗਲ, ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਕਮਲਜੀਤ ਸਨਾਵਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਬਲਜੀਤ ਧਰਮਕੋਟ ਤੇ ਜਥੇਬੰਦੀਆਂ ਨੇ ਕਤਲਕਾਂਡ ਦੀ ਸੀ. ਬੀ. ਆਈ. ਜਾਂਚ ਕਰਵਾਉਣ ਤੇ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਮੀਟਿੰਗ ਵਿਚ ਇਫਟੂ ਦੇ ਸੂਬਾ ਸਕੱਤਰ ਅਵਤਾਰ ਤਾਰੀ, ਗੁਰਦਿਆਲ ਸਿੰਘ ਰੱਕੜ, ਜਮਹੂਰੀ ਕਿਸਾਨ ਯੂਨੀਅਨ ਤੋਂ ਸਤਨਾਮ ਸਿੰਘ ਸੁਜੋਂ, ਨਰਿੰਦਰ ਕਾਹਲੀਆ, ਬਲਵੀਰ ਸਿੰਘ ਟਿਵਾਣਾ, ਸਤਨਾਮ ਸਿੰਘ, ਮਾਸਟਰ ਗੁਰਦਿਆਲ ਸਿੰਘ ਅਤੇ ਅਸ਼ਵਨੀ ਕੁਮਾਰ ਸਮੇਤ ਹੋਰ ਆਗੂ ਹਾਜ਼ਰ ਸਨ।