19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਾਜਾਇਜ਼ ਮਾਈਨਿੰਗ ਦੀ ਨਿਸ਼ਾਨਦੇਹੀ ਡਰੋਨ ਸਰਵੇਖਣ ਰਾਹੀਂ ਕਰਵਾ ਕੇ ਸੰਬੰਧਿਤ ਅਪਰਾਧੀਆਂ ਵਿਰੁੱਧ ਕੀਤੀ ਜਾਵੇ ਸਖ਼ਤ ਕਾਰਵਾਈ-ਮਹਾਂ ਸਿੰਘ ਰੌੜੀ

ਬਲਾਚੌਰ, 18 ਅਕਤੂਬਰ (ਨਰੇਸ਼ ਧੌਲ)-ਕੰਢੀ ਸੰਘਰਸ਼ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਾਂ ਸਿੰਘ ਰੌੜੀ ਨੇ ਆਪਣੇ ਸਾਥੀਆਂ ਸਮੇਤ ਗੱਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰਾਹੋਂ, ਬਲਾਚੌਰ ਤੇ ਕਾਠਗੜ੍ਹ ਅਧੀਨ ਆਉਂਦੇ ਬਹੁ ਗਿਣਤੀ ਪਿੰਡਾਂ ਅੰਦਰ ਪਿਛਲੇ ਲੰਬੇ ਸਮੇਂ ਤੋਂ ਰਾਜਨੀਤਿਕ ਆਗੂਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸ਼ਹਿ ਨਾਲ ਨਾਜਾਇਜ਼ ਮਾਈਨਿੰਗ ਦਾ ਧੰਦਾ ਪੂਰੇ ਜ਼ੋਰਾਂ ਸ਼ੋਰਾਂ ’ਤੇ ਚੱਲ ਰਿਹਾ ਹੈ ਜੋ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਉਨ੍ਹਾਂ ਦੱਸਿਆ ਕਿ ਇਸ ਨਾਜਾਇਜ਼ ਮਾਈਨਿੰਗ ਸੰਬੰਧੀ ਡੀ.

ਅਜੀਤ ਡੈਸਕ 19-10-2026
ਬਲਾਚੌਰ, 18 ਅਕਤੂਬਰ (ਨਰੇਸ਼ ਧੌਲ)-ਕੰਢੀ ਸੰਘਰਸ਼ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਾਂ ਸਿੰਘ ਰੌੜੀ ਨੇ ਆਪਣੇ ਸਾਥੀਆਂ ਸਮੇਤ ਗੱਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰਾਹੋਂ, ਬਲਾਚੌਰ ਤੇ ਕਾਠਗੜ੍ਹ ਅਧੀਨ ਆਉਂਦੇ ਬਹੁ ਗਿਣਤੀ ਪਿੰਡਾਂ ਅੰਦਰ ਪਿਛਲੇ ਲੰਬੇ ਸਮੇਂ ਤੋਂ ਰਾਜਨੀਤਿਕ ਆਗੂਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸ਼ਹਿ ਨਾਲ ਨਾਜਾਇਜ਼ ਮਾਈਨਿੰਗ ਦਾ ਧੰਦਾ ਪੂਰੇ ਜ਼ੋਰਾਂ ਸ਼ੋਰਾਂ ’ਤੇ ਚੱਲ ਰਿਹਾ ਹੈ ਜੋ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਉਨ੍ਹਾਂ ਦੱਸਿਆ ਕਿ ਇਸ ਨਾਜਾਇਜ਼ ਮਾਈਨਿੰਗ ਸੰਬੰਧੀ ਡੀ. ਸੀ, ਐਸ. ਐਸ. ਪੀ. ਤੇ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਵੀ ਦਿੱਤੇ ਗਏ, ਧਰਨੇ ਮੁਜ਼ਾਹਰੇ ਵੀ ਕੀਤੇ ਗਏ ਪਰ ਅਫਸੋਸ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਲੋਕਾਂ ਨੂੰ ਡਰਾ ਧਮਕਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਬਹੁਤ ਦਹਿਸ਼ਤ ਪਾਈ ਜਾ ਰਹੀ ਹੈ। ਇਸ ਤਰ੍ਹਾਂ ਦੇ ਮਹੌਲ ਅੰਦਰ ਕਦੀ ਵੀ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮਾਈਨਿੰਗ ਮਾਫੀਆ ਜੰਗਲਾਤ ਵਿਭਾਗ ਦੀ ਦਫਾ ਚਾਰ ਪੰਜ ਵਿਚ ਮਾਈਨਿੰਗ ਕਰਕੇ ਸ਼ਿਵਾਲਿਕ ਦੀਆਂ ਪਹਾੜੀਆਂ ਨੂੰ ਵੀ ਢਾਹ ਲਾ ਰਹੇ ਹਨ, ਪਿੰਡਾਂ ਦੀਆਂ ਲਿੰਕ ਸੜਕਾਂ ਤੇ ਕੱਚੀਆਂ ਫਿਰਨੀਆਂ ਅਤੇ ਪਿੰਡਾਂ ਵਿਚ ਲੋਕਾਂ ਦੇ ਖੇਤਾਂ ਵਿਚੋਂ ਜੋਰ ਨਾਲ ਟਿੱਪਰ ਟਰਾਲੀਆਂ ਚਲਾ ਰਹੇ ਹਨ। ਉੱਡ ਰਹੀ ਮਿੱਟੀ ਧੂੜ, ਖੜ-ਖੜ ਦੀ ਆਵਾਜ਼ ਨਾਲ ਹਰ ਵੇਲੇ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ ਬਣਿਆ ਹੋਇਆ ਹੈ। ਕੰਢੀ ਸੰਘਰਸ਼ ਕਮੇਟੀ ਤੇ ਪਿੰਡਾਂ ਦੇ ਲੋਕਾਂ ਦੀ ਮੰਗ ਹੈ ਕਿ ਸਰਕਾਰ ਇਸ ਦਾ ਤੁਰੰਤ ਨੋਟਿਸ ਲੈਂਦਿਆਂ ਹੋਇਆਂ ਡਰੋਨ ਰਾਹੀਂ ਨਾਜਾਇਜ਼ ਮਾਈਨਿੰਗ ਦੀ ਨਿਸ਼ਾਨਦੇਹੀ ਕਰਵਾ ਕੇ ਸਬੰਧਤ ਅਪਰਾਧੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਇਸ ਨਾਜਾਇਜ਼ ਧੰਦੇ ਨੂੰ ਤੁਰੰਤ ਬੰਦ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਲੋਕ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ ਅਤੇ ਲੋੜ ਪੈਣ ’ਤੇ ਡਾਇਰੈਕਟ ਐਕਸ਼ਨ ਕਰਨ ਲਈ ਵੀ ਮਜਬੂਰ ਹੋਣਗੇ। ਇਸ ਮੌਕੇ ਹੁਸਨ ਮੁਝੋਟ, ਅੱਥਰ ਸਿੰਘ ਟੋਰੋਵਾਲ, ਰਵੀ ਭੂੰਬਲਾ, ਕਮਲਜੀਤ ਖੇਪੜ, ਜਗਦੀਸ਼ ਸਰਪੰਚ, ਤੀਰਥ ਰਾਮ, ਮਨੋਹਰ ਲਾਲ ਭਾਟੀਆ, ਸ਼ਾਂਤੀ ਬੱਸੀ ਤੇ ਹੋਰ ਬਹੁ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਹੜਮਜਾਰਾ ਵਿਖੇ ਮਹਾਂਮਾਈ ਦਾ ਜਾਗਰਣ ਅੱਜ ਅਗਲੀ ਖ਼ਬਰ ਬੇਕਾਬੂ ਸਕਾਰਪੀਓ ਡਿਵਾਈਡਰ ਨਾਲ ਟਕਰਾ ਕੇ ਪਲਟੀਆਂ ਖਾਂਦੀ ਖਤਾਨਾਂ ਵਿਚ ਜਾ ਡਿੱਗੀ, 3 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।