19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

‘ ਆਪ’ ਸੀਨੀਅਰ ਆਗੂ ਅਸ਼ੋਕ ਕਟਾਰੀਆ ਦਾ ਪਿੰਡ ਕਮਾਲਪੁਰ ’ਚ ਦੌਰਾ

ਕਾਠਗੜ੍ਹ, 18 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਕਮਾਲਪੁਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਲੋਂ ਵਿਸ਼ੇਸ਼ ਜਨ ਸੰਪਰਕ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਉਹ ਘਰ-ਘਰ ਗਏ ਤੇ ਲੋਕਾਂ ਨੂੰ ਮਾਨ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਅਜੀਤ ਡੈਸਕ 19-10-2026
ਕਾਠਗੜ੍ਹ, 18 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਕਮਾਲਪੁਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਲੋਂ ਵਿਸ਼ੇਸ਼ ਜਨ ਸੰਪਰਕ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਉਹ ਘਰ-ਘਰ ਗਏ ਤੇ ਲੋਕਾਂ ਨੂੰ ਮਾਨ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਸਰਗਰਮ ਆਗੂ ਹਰਬੰਸ ਸਿੰਘ ਮੱਲ੍ਹੀ ਤੇ ਬਾਬਾ ਦੀਦਾਰ ਸਿੰਘ ਦਾਰੀ ਵੀ ਮੌਜੂਦ ਸਨ। ਆਗੂਆਂ ਨੇ ਪਿੰਡ ਦੇ ਹਰ ਘਰ ਵਿਚ ਜਾ ਕੇ ਲੋਕਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਰ ਪਿੰਡ, ਹਰ ਸ਼ਹਿਰ ਵਿਚ ਸਰਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਲੋਕਾਂ ਤੱਕ ਪਹੁੰਚ ਰਿਹਾ ਹੈ। ਮੁਫਤ ਬਿਜਲੀ, ਮੁਹੱਲਾ ਕਲੀਨਿਕ, ਸਰਕਾਰੀ ਸਕੂਲਾਂ ਵਿਚ ਕ੍ਰਾਂਤੀਕਾਰੀ ਸੁਧਾਰ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਰਗੇ ਇਤਿਹਾਸਕ ਫੈਸਲਿਆਂ ਨਾਲ ਪੰਜਾਬ ਦੀ ਤਸਵੀਰ ਬਦਲ ਰਹੀ ਹੈ। ਪਿੰਡ ਕਮਾਲਪੁਰ ਦੇ ਲੋਕਾਂ ਨੇ ਇਸ ਮੌਕੇ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਉਹ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਕੋਈ ਸੀਨੀਅਰ ਆਗੂ ਉਨ੍ਹਾਂ ਦੇ ਘਰਾਂ ਤੱਕ ਆ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛ ਰਿਹਾ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਅਸ਼ੋਕ ਕਟਾਰੀਆ, ਹਰਬੰਸ ਸਿੰਘ ਮੱਲ੍ਹੀ ਅਤੇ ਬਾਬਾ ਦੀਦਾਰ ਸਿੰਘ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਦੇ ਨਾਲ ਖੜ੍ਹੇ ਰਹਿਣਗੇ।
ਪਿਛਲੀ ਖ਼ਬਰ ਮਿਲਾਵਟੀ ਦੁੱਧ ਤੋਂ ਤਿਆਰ ਕੀਤੀ ਮਠਿਆਈ ਲੋਕਾਂ ਦੀ ਸਿਹਤ ਨਾਲ ਖਿਲਵਾੜ-ਪਠਲਾਵਾ ਸੰਸਥਾ ਅਗਲੀ ਖ਼ਬਰ ਬਾਹੜਮਜਾਰਾ ਵਿਖੇ ਮਹਾਂਮਾਈ ਦਾ ਜਾਗਰਣ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।