19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮਜਾਰਾ ਮੋਜੋਵਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 21 ਨੂੰ

ਬਲਾਚੌਰ, 18 ਅਕਤੂਬਰ (ਨਰੇਸ਼ ਧੌਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਪਿੰਡ ਮਜਾਰਾ ਮੋਜੋਵਾਲ ਵਿਖੇ ਸ਼ਰਧਾ ਸਹਿਤ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 21 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕੀਰਤਨ ਦਰਬਾਰ ਸਜਾਏ ਜਾਣਗੇ।

ਅਜੀਤ ਡੈਸਕ 19-10-2026
ਬਲਾਚੌਰ, 18 ਅਕਤੂਬਰ (ਨਰੇਸ਼ ਧੌਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਪਿੰਡ ਮਜਾਰਾ ਮੋਜੋਵਾਲ ਵਿਖੇ ਸ਼ਰਧਾ ਸਹਿਤ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 21 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕੀਰਤਨ ਦਰਬਾਰ ਸਜਾਏ ਜਾਣਗੇ। ਸਮਾਗਮ ਦੌਰਾਨ ਭਾਈ ਸ਼ੁਭਦੀਪ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਗੁਰੂਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਇਸ ਮੌਕੇ ਪਰਮਜੀਤ ਸਿੰਘ ਪਾਠੀ, ਦਿਲਵਰ ਸਿੰਘ ਸਰਪੰਚ, ਬਲਵੀਰ ਸਿੰਘ ਯੂ. ਐਸ. ਏ., ਜੋਗਿੰਦਰ ਪਾਲ ਚਾਂਦਲਾ, ਜਰਨੈਲ ਸਿੰਘ ਸ਼ਿੰਜਰ, ਜੋਗਾ ਸਿੰਘ ਹੀਰ, ਬਲਵੀਰ ਸਿੰਘ ਖਟਕੜ, ਅਜਮੇਰ ਸਿੰਘ ਸ਼ਿੰਜਰ, ਬਲਵੀਰ ਸਿੰਘ ਮਾਣਕੂ, ਬੂਟਾ ਸਿੰਘ ਗਿੱਲ, ਸੂਬੇਦਾਰ ਅਜੀਤ ਸਿੰਘ, ਗੁਰਮੁੱਖ ਸਿੰਘ ਸ਼ਿੰਜਰ, ਮੋਹਣ ਸਿੰਘ ਫੌਜੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕੌਮੀ ਪੱਧਰ ਦੇ ਫੁੱਟਬਾਲ ਖਿਡਾਰੀ ਸੇਵਾ ਮੁਕਤ ਜ਼ਿਲ੍ਹਾ ਖੇਡ ਅਫਸਰ ਜਲੰਧਰ ਹਰਭਜਨ ਸਿੰਘ ਨਹੀਂ ਰਹੇ ਅਗਲੀ ਖ਼ਬਰ ਕੈਨੇਡਾ ਸਟੱਡੀ ਵੀਜ਼ਾ 2027 ਦੇ ਇੰਟੇਕ ’ਚ ਅਪਲਾਈ ਕਰਨ ਦਾ ਸੁਨਹਿਰੀ ਮੌਕਾ-ਕਨਵਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।