19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਓ. ਬੀ. ਸੀ. ਮੋਰਚਾ ਪੰਜਾਬ ਦੇ ਉਪ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਵਲੋਂ ਕ੍ਰਿਕਟ ਟੂਰਨਾਮੈਂਟ ’ਚ ਸ਼ਿਰਕਤ

ਕਾਠਗੜ੍ਹ, 18 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਗੋਲੂ ਮਾਜਰਾ ਵਿਖੇ ਬਾਬਾ ਸਰਵਣ ਦਾਸ ਜੀ ਸਪੋਰਟਸ ਕਲੱਬ ਵਲੋਂ ਕਰਵਾਏ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਦਾ ਪ੍ਰਬੰਧ ਧੂਮ-ਧਾਮ ਨਾਲ ਕੀਤਾ। ਖੇਡ ਮੇਲੇ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਓ.

ਅਜੀਤ ਡੈਸਕ 19-10-2026
ਕਾਠਗੜ੍ਹ, 18 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਗੋਲੂ ਮਾਜਰਾ ਵਿਖੇ ਬਾਬਾ ਸਰਵਣ ਦਾਸ ਜੀ ਸਪੋਰਟਸ ਕਲੱਬ ਵਲੋਂ ਕਰਵਾਏ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਦਾ ਪ੍ਰਬੰਧ ਧੂਮ-ਧਾਮ ਨਾਲ ਕੀਤਾ। ਖੇਡ ਮੇਲੇ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਓ. ਬੀ. ਸੀ. ਮੋਰਚਾ ਪੰਜਾਬ ਦੇ ਉਪ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪਿੰਡ ਪਹੁੰਚਣ ’ਤੇ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਸੰਦੀਪ ਭਾਟੀਆ ਸੋਨੂੰ ਦਾ ਗਰਮਜੋਸ਼ੀ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਟੂਰਨਾਮੈਂਟ ਵਿਚ ਭਾਗ ਲੈਣ ਵਾਲੇ ਸਮੂਹ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੌਂਸਲਾ ਅਫਜਾਈ ਕੀਤੀ। ਸੰਦੀਪ ਭਾਟੀਆ ਸੋਨੂੰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ ਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੇ ਟੂਰਨਾਮੈਂਟ ਸਾਡੇ ਪੰਜਾਬੀ ਸੱਭਿਆਚਾਰ ਦੀ ਪਹਿਚਾਣ ਹਨ ਉਨ੍ਹਾਂ ਇਸ ਸ਼ਾਨਦਾਰ ਉਪਰਾਲੇ ਲਈ ਸਮੂਹ ਪ੍ਰਬੰਧਕਾਂ, ਬਾਬਾ ਸਰਵਣ ਦਾਸ ਜੀ ਸਪੋਰਟਸ ਕਲੱਬ ਦੇ ਮੈਂਬਰਾਂ ਨੂੰ ਵਧਾਈਆਂ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸੇ ਤਰ੍ਹਾਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਕੁਮਾਰ ਵਿੱਕੀ ਕਾਠਗੜ੍ਹ ਨੇ ਟੂਰਨਾਮੈਂਟ ਦੀ ਸਫਲਤਾ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਦਾ ਪਿੰਡ ਗੋਲੂ ਮਾਜਰਾ ਵਿਖੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।