20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਾਰਤੀ ਮਿਆਰ ਬਿਊਰੋ ਨੇ ਵਿਦਿਆਰਥੀਆਂ ਨੂੰ ਵਸਤੂਆਂ ਦੀ ਗੁਣਵੱਤਾ ਤੇ ਮਿਆਰਾਂ ਬਾਰੇ ਸਮਝਾਇਆ

ਬੰਗਾ, 19 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਰਤੀ ਮਿਆਰ ਬਿਊਰੋ ਚੰਡੀਗੜ੍ਹ ਸ਼ਾਖਾ ਦੀ ਵਿਸ਼ੇਸ਼ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ ਵਿਖੇ ਵਿਦਿਆਰਥੀਆਂ ਨੂੰ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਦੀਆਂ ਗਤੀਵਿਧੀਆਂ ਤੇ ਰੋਜ਼ਾਨਾ ਜੀਵਨ ਵਿਚ ਗੁਣਵੱਤਾ ਵਾਲੀਆਂ ਵਸਤੂਆਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਆਈ.

ਅਜੀਤ ਡੈਸਕ 20-10-2026
ਬੰਗਾ, 19 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਰਤੀ ਮਿਆਰ ਬਿਊਰੋ ਚੰਡੀਗੜ੍ਹ ਸ਼ਾਖਾ ਦੀ ਵਿਸ਼ੇਸ਼ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ ਵਿਖੇ ਵਿਦਿਆਰਥੀਆਂ ਨੂੰ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਦੀਆਂ ਗਤੀਵਿਧੀਆਂ ਤੇ ਰੋਜ਼ਾਨਾ ਜੀਵਨ ਵਿਚ ਗੁਣਵੱਤਾ ਵਾਲੀਆਂ ਵਸਤੂਆਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਆਈ. ਐਸ. ਆਈ. ਮਾਰਕ, ਸੀ. ਆਰ. ਐੱਸ. ਰਜਿਸਟ੍ਰੇਸ਼ਨ ਨੰਬਰ, ਹਾਲਮਾਰਕ, ਬਿਸ ਕੇਅਰ ਐਪ ਤੇ ਭਾਰਤੀ ਮਿਆਰਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਗੁਣਵੱਤਾ ਦੀ ਪਛਾਣ ਕਰਨ, ਖਪਤਕਾਰਾਂ ਦੇ ਅਧਿਕਾਰਾਂ ਤੇ ਮਿਆਰੀ ਉਤਪਾਦਾਂ ਦੀ ਚੋਣ ਕਰਨ ਬਾਰੇ ਵੀ ਜਾਣੂੰ ਕਰਵਾਇਆ। ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕੁਇਜ਼ ਮੁਕਾਬਲੇ ਕਰਵਾਏ ਗਏ। ਰੋਜ਼ਾਨਾ ਜੀਵਨ ਵਿਚ ਵਰਤੀਆਂ ਜਾਣ ਵਾਲੀਆਂ ਵਸਤੂਆਂ ਦੇ ਮਿਆਰਾਂ ਬਾਰੇ ਸਰਵੇਖਣ ਗਤੀਵਿਧੀ ਵੀ ਕਰਵਾਈ ਗਈ। ਇਸ ਤੋਂ ਇਲਾਵਾ ਗੁਣਵੱਤਾ, ਸਥਿਰਤਾ, ਕਿਫਾਇਤੀ ਤੇ ਸਾਫ਼ ਊਰਜਾ, ਸਵੱਛਤਾ ਹੀ ਸੇਵਾ-ਸਵੱਛਤਾ ਪਖਵਾੜਾ 2026 ਅਤੇ ਈ-ਵੇਸਟ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਦੇ ਆਨਲਾਈਨ ਕੁਇਜ਼ ਵਿਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ। ਬਿਸ ਦੀ ਚੰਡੀਗੜ੍ਹ ਸ਼ਾਖਾ ਵਲੋਂ 7,500 ਰੁਪਏ ਦੀ ਰਾਸ਼ੀ ਮੁਕਾਬਲਿਆਂ ਦੇ ਜੇਤੂਆਂ ਲਈ ਨਕਦ ਇਨਾਮਾਂ ਵਾਸਤੇ ਪ੍ਰਦਾਨ ਕੀਤੀ ਗਈ। ਸਕੂਲ ਦੇ ਇੰਚਾਰਜ ਦੇਸ ਰਾਜ ਤੇ ਇੰਚਾਰਜ ਸੁਖਜੀਤ ਕੌਰ ਨੇ ਫੋਰਨ ਚੰਦ ਦੀ ਅਗਵਾਈ ਵਿਚ ਟੀਮ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਕੀਮਤੀ ਜਾਣਕਾਰੀ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਗੁਣਵੱਤਾ ਪ੍ਰਤੀ ਜ਼ਿੰਮੇਵਾਰੀ ਤੇ ਜਾਗਰੂਕ ਖਪਤਕਾਰ ਬਣਨ ਦੀ ਭਾਵਨਾ ਵਿਕਸਿਤ ਕਰਨ ਵਿਚ ਸਹਾਇਕ ਹਨ। ਇਸ ਮੌਕੇ ਸਨੀ ਕੁਮਾਰ, ਰਕੇਸ਼ ਕੁਮਾਰ, ਜਤਿੰਦਰ ਪਾਬਲਾ, ਸੋਨੀਆ ਜਸਰੋਟੀਆ, ਸੋਨੀਆ ਕੁਮਾਰੀ, ਭਵਨੀਤ ਕੌਰ, ਚਮਨ ਲਾਲ, ਸੁਰਜੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਚੋਣ ਲਈ ਵੋਟਾਂ 25 ਨੂੰ ਅਗਲੀ ਖ਼ਬਰ ਬਿਰਧ ਆਸ਼ਰਮ ਫੱਤੂਆਣਾ ਭਰੋਮਜਾਰਾ ਵਿਖੇ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।