ਬਲਾਚੌਰ ਦੇ ਸੀਤਾ ਰਾਮ ਮੰਦਰ ਦੀ ਗਰਾਊਂਡ ’ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
ਬਲਾਚੌਰ, 20 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ) - ਬਲਾਚੌਰ ਦੇ ਪ੍ਰਸਿੱਧ ਸੀਤਾ ਰਾਮ ਮੰਦਰ ਦੀ ਗਰਾਊਂਡ ਵਿੱਚ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਬ
ਬਲਾਚੌਰ ਵਿਖੇ ਦੁਸਹਿਰੇ ਦੇ ਤਿਉਹਾਰ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਦਾ ਸਵਾਗਤ ਕਰਨ ਮੌਕੇ ਹਾਜ਼ਰ ਵੱਖ-ਵੱਖ ਸ਼ਖਸੀਅਤਾਂ। ਤਸਵੀਰ : ਨਰੇਸ਼ ਧੌਲ
21-10-2026
ਬਲਾਚੌਰ, 20 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ) - ਬਲਾਚੌਰ ਦੇ ਪ੍ਰਸਿੱਧ ਸੀਤਾ ਰਾਮ ਮੰਦਰ ਦੀ ਗਰਾਊਂਡ ਵਿੱਚ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਵਿੱਚ ਖਾਸ ਉਤਸ਼ਾਹ ਪਾਇਆ ਗਿਆ। ਇਹ ਤਿਉਹਾਰ ਭਗਵਾਨ ਰਾਮ ਵੱਲੋਂ ਰਾਵਣ ਉੱਤੇ ਪ੍ਰਾਪਤ ਕੀਤੀ ਜਿੱਤ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਅਤੇ ਸਮਾਜ ਨੂੰ ਸੱਚਾਈ, ਨੇਕੀ, ਧਰਮ ਅਤੇ ਇਨਸਾਫ਼ ਦੇ ਰਸਤੇ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸਿਖਾਉਂਦਾ ਹੈ ਕਿ ਹੰਕਾਰ, ਝੂਠ ਅਤੇ ਬੁਰਾਈ ਭਾਵੇਂ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ, ਅੰਤ ਵਿੱਚ ਜਿੱਤ ਹਮੇਸ਼ਾ ਸੱਚਾਈ ਅਤੇ ਚੰਗਿਆਈ ਦੀ ਹੀ ਹੁੰਦੀ ਹੈ। ਭਗਵਾਨ ਰਾਮ ਦਾ ਜੀਵਨ ਸਾਨੂੰ ਮਾਤਾ-ਪਿਤਾ ਦਾ ਸਤਿਕਾਰ ਕਰਨ, ਆਪਸੀ ਭਾਈਚਾਰਾ ਬਣਾਈ ਰੱਖਣ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦਾ ਹੈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਵੱਲੋਂ ਖਾਸ ਤੌਰ ’ਤੇ ਰਾਮਲੀਲਾ ਕਮੇਟੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੁਸਹਿਰੇ ਦੇ ਤਿਉਹਾਰ ਨੇ ਬਲਾਚੌਰ ਸ਼ਹਿਰ ਵਿੱਚ ਖੁਸ਼ੀਆਂ ਅਤੇ ਤਿਉਹਾਰੀ ਰੌਣਕਾਂ ਦਾ ਮਾਹੌਲ ਪੈਦਾ ਕੀਤਾ। ਲੋਕਾਂ ਨੇ ਇੱਕ-ਦੂਜੇ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਅਤੇ ਸਮਾਜ ਵਿੱਚ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਭਾਈਚਾਰਾ ਬਣਿਆ ਰਹਿਣ ਦੀ ਕਾਮਨਾ ਕੀਤੀ। ਰਾਮ ਲੀਲਾ ਕਮੇਟੀ ਵੱਲੋਂ ਸਹਿਯੋਗੀਆਂ ਅਤੇ ਪਤਵੰਤਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ, ਡੀ. ਐਸ. ਪੀ ਹੇਮੰਤ ਮਲਹੋਤਰਾ, ਐਸ. ਐਚ. ਓ ਰਾਜ ਪਰਵਿੰਦਰ ਕੌਰ, ਐਸ. ਐਚ. ਓ ਕਮਲ ਤਨੇਜਾ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੀ. ਸੀ ਵਿੰਗ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ, ਅਕਾਲੀ ਦਲ ਦੇ ਹਲਕਾ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾ, ਜ਼ਿਲ੍ਹਾ ਐਸ. ਸੀ ਵਿੰਗ ਦੇ ਵਾਈਸ ਪ੍ਰਧਾਨ ਮਨਜੀਤ ਬੇਦੀ, ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ, ਬੀ. ਸੀ ਵਿੰਗ ਦੇ ਮੀਤ ਪ੍ਰਧਾਨ ਸਤਨਾਮ ਸਿੰਘ ਰਾਜੂ ਮਾਜਰਾ, ਸੀਨੀਅਰ ਵਾਈਸ ਪ੍ਰਧਾਨ ਹਰਵਿੰਦਰ ਕੌਰ ਸਿਆਣ, ਸੀਨੀਅਰ ਵਾਈਸ ਪ੍ਰਧਾਨ ਰਣਜੀਤ ਸਿੰਘ ਕਾਕਾ, ਕੌਂਸਲਰ ਨਿਰਮਲਾ ਰਾਣੀ, ਵਿਸ਼ੂ ਰਾਣਾ, ਬਿੱਟੂ ਕੌਂਸਲਰ, ਪਰਮਿੰਦਰ ਮੇਨਕਾ ਕੌਂਸਲਰ, ਸਾਬਕਾ ਨਗਰ ਕੌਂਸਲ ਪ੍ਰਧਾਨ ਨਰਿੰਦਰ ਟਿੰਕੂ ਘਈ, ਰਾਮ ਪਾਲ ਮਹੈਸ਼ੀ, ਦਲਜੀਤ ਸਿੰਘ ਮਾਣੇਵਾਲ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਛਿੰਦੀ, ਰਾਣਾ ਰਣਦੀਪ ਕੌਸ਼ਲ, ਸਤਨਾਮ ਸਿੰਘ ਸੇਵਾ ਮੁਕਤ ਡੀ. ਐਸ. ਪੀ, ਚੌਧਰੀ ਸੁਰਜੀਤ ਕੋਹਲੀ, ਪਰਮਿੰਦਰ ਪੰਮਾ ਕੌਂਸਲਰ, ਜਸਵਿੰਦਰ ਸਿਆਣ, ਸਾਬਕਾ ਨਗਰ ਕੌਂਸਲ ਪ੍ਰਧਾਨ ਰਣਦੀਪ ਕੌਸ਼ਲ, ਅਨਿਲ ਨਾਹਰ, ਹਲਕਾ ਐਸ. ਸੀ ਵਿੰਗ ਦੇ ਪ੍ਰਧਾਨ ਕੁਲਦੀਪ ਸਿੰਘ ਟੀਟੂ, ਸੁਰਿੰਦਰ ਭੱਟੀ, ਸਾਬਕਾ ਕੌਂਸਲਰ ਲਾਲ ਬਹਾਦੁਰ, ਐਸ. ਸੀ ਸੈੱਲ ਦੇ ਚੇਅਰਮੈਨ ਜਿੰਦਰ ਧੌਲ, ਚੇਅਰਮੈਨ ਨਾਨਕ ਜੰਡੀ, ਸਾਬਕਾ ਚੇਅਰਮੈਨ ਧਰਮ ਪਾਲ ਭਰਥਲਾ, ਸਾਬਕਾ ਕੌਂਸਲਰ ਨਰੇਸ਼ ਚੇਚੀ, ਸੋਮਨਾਥ ਤੱਕਲਾ, ਦਿਨੇਸ਼ ਗੰਗੜ, ਪ੍ਰਿੰਸ ਪਵਾਰ, ਕੌਂਸਲਰ ਪੈਨੀ, ਹੈਰੀ, ਰਿਕੀ ਬਜਾਜ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬੀ. ਸੀ ਵਿੰਗ ਦੇ ਪ੍ਰਧਾਨ ਨਰਿੰਦਰ ਚੇਚੀ ਅਤੇ ਹੋਰ ਬਹੁਤ ਗਿਣਤੀ ਸਤਿਕਾਰਯੋਗ ਸ਼ਖਸ਼ੀਅਤਾਂ ਹਾਜ਼ਰ ਸਨ।