21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਔੜ/ਝਿੰਗੜਾਂ, 20 ਅਕਤੂਬਰ (ਕੁਲਦੀਪ ਸਿੰਘ ਝਿੰਗੜ) - ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ.

ਅਜੀਤ ਡੈਸਕ 21-10-2026
ਔੜ/ਝਿੰਗੜਾਂ, 20 ਅਕਤੂਬਰ (ਕੁਲਦੀਪ ਸਿੰਘ ਝਿੰਗੜ) - ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ.ਐਸ.ਈ ਝਿੰਗੜਾਂ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਤਰਜੀਵਨ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਤਿਉਹਾਰ ਹਰ ਸਾਲ ਨਰਾਤਿਆਂ ਦੇ ਅੰਤ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਭਗਵਾਨ ਸ੍ਰੀ ਰਾਮ ਚੰਦਰ ਜੀ ਨੇ ਰਾਵਣ ਨੂੰ ਹਰਾ ਕੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਪ੍ਰਾਪਤ ਕੀਤੀ ਸੀ। ਇਸ ਲਈ ਦੁਸਹਿਰੇ ਨੂੰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮਾ. ਨਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਸ ਦਿਨ ਕਈ ਥਾਵਾਂ ’ਤੇ ਰਾਵਣ ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਅਗਨ ਭੇਟ ਕੀਤੇ ਜਾਂਦੇ ਹਨ। ਰਾਮਲੀਲਾ ਦਾ ਪ੍ਰਬੰਧ ਕੀਤਾ ਜਾਂਦਾ ਹੈ। ਵਿਦਿਆਰਥੀ ਏਕਮ ਪ੍ਰੀਤ ਕੌਰ, ਜਸਲੀਨ ਕੌਰ, ਅਵਜੋਤ ਸਿੰਘ, ਅਰਮਾਨ ਸੁਮਨ ਅਤੇ ਹਰਵੀਰ ਸਿੰਘ ਨੇ ਦੁਸਹਿਰੇ ਦੇ ਸਬੰਧ ਵਿੱਚ ਭਾਸ਼ਣ ਦਿੱਤਾ ਤੇ ਕੁਝ ਵਿਦਿਆਰਥੀਆਂ ਵੱਲੋਂ ਦੁਸਹਿਰੇ ਦੇ ਸਬੰਧ ਵਿੱਚ ਨਾਟਕ ਪੇਸ਼ ਕੀਤਾ ਗਿਆ। ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਕਿ ਸਾਨੂੰ ਹੰਕਾਰ ਗੁੱਸੇ ਲਾਲਚ ਈਰਖਾ ਤੇ ਝੂਠ ਵਰਗੀਆਂ ਬੁਰਾਈਆਂ ਨੂੰ ਛੱਡ ਕੇ ਸੱਚਾਈ ਅਤੇ ਇਮਾਨਦਾਰੀ ਦੇ ਰਾਹ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਅਜੇ ਸ਼ਰਮਾ, ਗੁਰਪ੍ਰੀਤ ਸਿੰਘ, ਨਰਿੰਦਰ ਪਾਲ ਸਿੰਘ, ਜਸਕਰਨ ਸਿੰਘ, ਜਸਵਿੰਦਰ ਕੌਰ, ਸਮਤਾ, ਸਰਬਜੀਤ ਕੌਰ, ਅਮਨਜੀਤ ਕੌਰ, ਸੁਖਵਿੰਦਰ ਕੌਰ, ਬਲਵੀਰ ਕੌਰ, ਪ੍ਰੀਤੀ, ਕੁਲਵੀਰ ਕੌਰ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਦੀ ’ਤੇ ਨੇਕੀ ਦੀ ਜਿੱਤ ਦੁਸਹਿਰੇ ਦਾ ਤਿਉਹਾਰ ਮੋਗਾ ’ਚ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਹਾਜੀਪੁਰ ਪੁਲਿਸ ਵਲੋਂ ਰਵਿਦਾਸ ਮੰਦਰ ’ਚ ਚੋਰੀ ਦੇ ਸਬੰਧ ਵਿਚ ਦੋ ਗ੍ਰਿਫ਼ਤਾਰ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।