ਪੰਜਾਬ ਅੰਦਰ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਵੀ ਸੁਰੱਖਿਅਤ ਨਹੀਂ
ਬਲਾਚੌਰ, 20 ਅਕਤੂਬਰ (ਨਰੇਸ਼ ਧੌਲ) - ਮਾਨਸਾ ਵਿਖੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਥਿਤ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਿੱਟੂ ਆਦੋਆਣਾ ਅਤੇ ਸ਼ੰਮੀ ਸਰਪੰਚ ਉਧਨਵਾਲ ਨੇ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਬਲਾਚੌਰ, 20 ਅਕਤੂਬਰ (ਨਰੇਸ਼ ਧੌਲ) - ਮਾਨਸਾ ਵਿਖੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਥਿਤ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਿੱਟੂ ਆਦੋਆਣਾ ਅਤੇ ਸ਼ੰਮੀ ਸਰਪੰਚ ਉਧਨਵਾਲ ਨੇ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਉਨ੍ਹਾਂ ਪੰਜਾਬ ਦੀ ਆਪ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਅਸਲੀਅਤ ਵਿੱਚ ਜ਼ਮੀਨੀ ਪੱਧਰ ’ਤੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਾਵਜੂਦ ਨਸ਼ਾ ਤਸਕਰੀ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਪਹਿਲਾਂ ਹੀ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ ਅਤੇ ਅਜਿਹੀਆਂ ਘਟਨਾਵਾਂ ਨਾਲ ਸਮਾਜ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਹੀ ਆਪਣੀ ਜਾਨ ਦਾ ਖ਼ਤਰਾ ਹੋਵੇਗਾ ਤਾਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਿਵੇਂ ਸੰਭਵ ਹੋਵੇਗੀ? ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਤਲ ਦੀ ਪੁਸ਼ਟੀ ਹੁੰਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਸਜ਼ਾ ਦਿਵਾਈ ਜਾਵੇ। ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਸਮਾਜ ਸੇਵੀਆਂ ਅਤੇ ਜਾਗਰੂਕ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।