23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੋਲੂ ਮਾਜਰਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਕਾਠਗੜ੍ਹ, 21 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਗੋਲੂ ਮਾਜਰਾ ਵਿਖੇ ਨੌਜਵਾਨਾਂ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।

ਅਜੀਤ ਡੈਸਕ 22-10-2026
ਕਾਠਗੜ੍ਹ, 21 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਗੋਲੂ ਮਾਜਰਾ ਵਿਖੇ ਨੌਜਵਾਨਾਂ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਟੂਰਨਾਮੈਂਟ ਵਿੱਚ ਇਲਾਕੇ ਦੀਆਂ ਕਈ ਟੀਮਾਂ ਨੇ ਭਾਗ ਲਿਆ ਅਤੇ ਖਿਡਾਰੀਆਂ ਨੇ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਜੋਸ਼ ਅਤੇ ਜਨੂੰਨ ਦੇਖ ਕੇ ਹਲਕਾ ਵਿਧਾਇਕ ਨੇ ਖੁਸ਼ੀ ਜ਼ਾਹਿਰ ਕੀਤੀ। ਇਸ ਮੌਕੇ ਉਹਨਾਂ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਪਿੰਡ ਦੇ ਪਤਵੰਤੇ ਸੱਜਣ, ਕਲੱਬ ਮੈਂਬਰ, ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪਿੰਡ ਵਾਸੀ ਹਾਜ਼ਰ ਸਨ। ਟੂਰਨਾਮੈਂਟ ਦੇ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।
ਪਿਛਲੀ ਖ਼ਬਰ ਕਸਬਾ ਔੜ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪੋਸ਼ਣ ਟ੍ਰੈਕ ਦੇ ਨਾਂਅ ’ਤੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਤੋਂ ਵਾਂਝਾ ਕਰਨਾ ਬੰਦ ਕੀਤਾ ਜਾਵੇ -ਬਲਜੀਤ ਕੌਰ ਮਲਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।