23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਆਇਓਡੀਨ ਦੀ ਮਹੱਤਤਾ ਸੰਬੰਧੀ ਮਰੀਜ਼ਾਂ ਨੂੰ ਕੀਤਾ ਜਾਗਰੂਕ

ਬੀਣੇਵਾਲ, 21 ਅਕਤੂਬਰ (ਬੈਜ ਚੌਧਰੀ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.

ਅਜੀਤ ਡੈਸਕ 22-10-2026
ਬੀਣੇਵਾਲ, 21 ਅਕਤੂਬਰ (ਬੈਜ ਚੌਧਰੀ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.ਐਮ.ਓ. ਡਾ. ਨਿਰਮਲ ਕੁਮਾਰ ਦੀ ਅਗਵਾਈ ਵਿਚ ਸੀ.ਐਚ.ਸੀ. ਹਸਪਤਾਲ ਬੀਣੇਵਾਲ (ਝੁੰਗੀਆਂ) ਵਿਖੇ ਮਰੀਜ਼ਾਂ ਨੂੰ ਆਇਓਡੀਨ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਨੇ ਮਰੀਜ਼ਾਂ ਨੂੰ ਦੱਸਿਆ ਕਿ ਆਇਓਡੀਨ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਇਸ ਦੀ ਘਾਟ ਕਾਰਣ ਗਲੇ ਵਿਚ ਸੋਜ ਵਰਗੀ ਸਮੱਸਿਆ ਪੈਦਾ ਹੋ ਸਕਦੀ ਹੈ। ਇਸ ਤੋਂ ਬਚਣ ਲਈ ਰੋਜ਼ਾਨਾ ਖਾਣੇ ਵਿਚ ਆਇਓਡੀਨ ਵਾਲੇ ਨਮਕ ਦੀ ਵਰਤੋਂ ਕਰਨੀ ਚਾਹੀਦੀ ਹੈ। ਮਰੀਜ਼ਾਂ ਨੂੰ ਨਮਕ ਨੂੰ ਢੱਕ ਕੇ ਅਤੇ ਸੁੱਕੀ ਥਾਂ ਤੇ ਰੱਖਣ ਵਾਰੇ ਵੀ ਜਾਣਕਾਰੀ ਦਿੱਤੀ ਗਈ। ਐਸ.ਐਮ.ਓ. ਡਾ. ਨਿਰਮਲ ਕੁਮਾਰ ਨੇ ਦੱਸਿਆ ਕਿ ਇਸ ਜਾਗਰੂਕਤਾ ਗਤੀਵਿਧੀ ਦਾ ਮੁੱਖ ਉਦੇਸ਼ ਲੋਕਾਂ ਨੂੰ ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਸਮੱਸਿਆਵਾਂ ਵਾਰੇ ਜਾਣਕਾਰੀ ਦੇਣਾ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਸੀ.ਐਚ.ਸੀ. ਬੀਣੇਵਾਲ ਦੇ ਸਮੂਹ ਸਟਾਫ਼ ਮੈਂਬਰ ਡਾ ਗੁਰਪ੍ਰਤਾਪ ਸਿੰਘ, ਡਾ. ਪਲਵੀ, ਫਾਰਮੇਸੀ ਅਫ਼ਸਰ ਨਮਰਤਾ ਅਤੇ ਪ੍ਰੀਤੀ, ਸਟਾਫ਼ ਨਰਸ ਰਾਜਵੀਰ ਕੌਰ ਅਤੇ ਸੁਨੀਤਾ ਰਾਣੀ, ਰੇਡੀਓਗ੍ਰਾਫਰ ਰਾਜ ਰਾਣੀ, ਰਵਿੰਦਰ ਕੁਮਾਰ, ਧਰਮਿੰਦਰ ਸਿੰਘ, ਰੋਸ਼ਨ ਲਾਲ, ਪਰਮਜੀਤ ਸਿੰਘ, ਜਸਵਿੰਦਰ ਕੁਮਾਰ ਤੇ ਬਲਜੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਮਤਿ ਮੁਕਾਬਲਿਆਂ ’ਚ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇਨਾਮ ਜਿੱਤੇ ਅਗਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਤਲਵਾੜਾ ਬਲਾਕ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।