23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਮਤਿ ਮੁਕਾਬਲਿਆਂ ’ਚ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇਨਾਮ ਜਿੱਤੇ

ਮਾਹਿਲਪੁਰ, 21 ਅਕਤੂਬਰ (ਰਜਿੰਦਰ ਸਿੰਘ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਗੁਰੂ ਕੀ ਰਸੋਈ ਵੱਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦੇ ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕੀਤੇ। ਪਿ੍ਰੰ.

ਅਜੀਤ ਡੈਸਕ 22-10-2026
ਮਾਹਿਲਪੁਰ, 21 ਅਕਤੂਬਰ (ਰਜਿੰਦਰ ਸਿੰਘ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਗੁਰੂ ਕੀ ਰਸੋਈ ਵੱਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦੇ ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕੀਤੇ। ਪਿ੍ਰੰ. ਰਾਜਵਿੰਦਰ ਕੌਰ ਨੇ ਦੱਸਿਆ ਕਿ ਨੌਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਈ-ਸਕੂਟਰ ਅਤੇ ਏਕਨੂਰ ਸਿੰਘ ਨੇ ਵੱਡੀ ਐਲ.ਈ.ਡੀ ਇਨਾਮ ’ਚ ਪ੍ਰਾਪਤ ਕੀਤੀ, ਕੁੱਲ ਮਿਲਾ ਕੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਗੁਰਬਾਣੀ ਕੰਠ, ਕਵੀਸ਼ਰੀ ਅਤੇ ਸਵਾਲ-ਜਵਾਬ ਮੁਕਾਬਲਿਆਂ 1,48,000 ਰੁਪਏ ਦੇ ਨਗਦ ਇਨਾਮ ਪ੍ਰਾਪਤ ਕੀਤੇ। ਇਨ੍ਹਾਂ ਵਿਦਿਆਰਥੀਆਂ ਦਾ ਗੁਰੂ ਕੀ ਰਸੋਈ ਦੇ ਪ੍ਰਬੰਧਕਾਂ ਵੱਲੋਂ ਸਕੂਲ ਵਿਚ ਪਹੁੰਚ ਕੇ ਸਨਮਾਨ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਗੁਰੂ ਕੀ ਰਸੋਈ ਸੰਸਥਾ ਚੀਫ਼ ਆਰਗੇਨਾਈਜ਼ਰ ਗੁਰਜਿੰਦਰ ਸਿੰਘ ਅਤੇ ਸੰਚਾਲਕ ਕੁਲਵੰਤ ਸਿੰਘ ਦਾ ਕੀਤਾ ਨਿੱਘਾ ਸਵਾਗਤ ਕਰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮੈਡਮ ਸੁਰਿੰਦਰ ਕੌਰ ਖ਼ਾਲਸਾ, ਮੈਡਮ ਸੰਦੀਪ ਕੌਰ, ਚਰਨਜੀਤ ਕੌਰ, ਗੁਰਜੀਤ ਕੌਰ, ਹਰਜਿੰਦਰ ਕੌਰ, ਜਸਮੀਨ ਕੌਰ, ਹਰਜਿੰਦਰ ਸਿੰਘ, ਦਲਜਿੰਦਰ ਸਿੰਘ, ਬਲਿਹਾਰ ਸਿੰਘ, ਸੁਰਜੀਤ ਕੌਰ, ਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਮਨ ਸਿੰਘ ਨੇ ਜਿੱਤਿਆ ਸੂਬਾਈ ਵੇਟ ਲਿਫ਼ਟਿੰਗ ਮੁਕਾਬਲੇ ’ਚ ਸੋਨੇ ਦਾ ਤਗਮਾ ਅਗਲੀ ਖ਼ਬਰ ਆਇਓਡੀਨ ਦੀ ਮਹੱਤਤਾ ਸੰਬੰਧੀ ਮਰੀਜ਼ਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।