ਪੋਸ਼ਣ ਟ੍ਰੈਕ ਦੇ ਨਾਂਅ ’ਤੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਤੋਂ ਵਾਂਝਾ ਕਰਨਾ ਬੰਦ ਕੀਤਾ ਜਾਵੇ -ਬਲਜੀਤ ਕੌਰ ਮਲਪੁਰੀ
ਨਵਾਂਸ਼ਹਿਰ, 21 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਪੰਜਾਬ ਪੱਧਰੀ ਟੀਮ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਪੋਸ਼ਣ ਟ੍ਰੈਕ ਐਪ ਰਾਹੀਂ ਆਂਗਣਵਾੜੀ ਕੇਂਦਰਾਂ ਵਿੱਚ ਆ ਰਹੀਆਂ ਸਮੱਸਿਆਵਾਂ ਅਤੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੀਆਂ ਜ਼ਿਲ੍ਹਾ ਆਗੂਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਮਲਪੁਰੀ, ਜ਼ਿਲ੍ਹਾ ਕੈਸ਼ੀਅਰ ਜਸਵੀਰ ਕੌਰ ਸੂਰਾਪੁਰੀ ਅਤੇ ਜ਼ਿਲ੍ਹਾ ਸਕੱਤਰ ਲਖਵਿੰਦਰ ਕੌਰ ਨਵਾਂਸ਼ਹਿਰ ਨੇ ਦੱਸਿਆ ਕਿ ਪੋਸ਼ਣ ਟ੍ਰੈਕ ਐਪ ’ਤੇ 25 ਦਿਨਾਂ ਦੀ ਹਾਜ਼ਰੀ ਪੂਰੀ ਨਾ ਹੋਣ ਦੀ ਸ਼ਰਤ ਕਾਰਨ ਆਂਗਣਵਾੜੀ ਕੇਂਦਰਾਂ ਨੂੰ ਪੋਸ਼ਣ ਸਬੰਧੀ ਸਹੂਲਤਾਂ ਦੇਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ।
ਨਵਾਂਸ਼ਹਿਰ, 21 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਪੰਜਾਬ ਪੱਧਰੀ ਟੀਮ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਪੋਸ਼ਣ ਟ੍ਰੈਕ ਐਪ ਰਾਹੀਂ ਆਂਗਣਵਾੜੀ ਕੇਂਦਰਾਂ ਵਿੱਚ ਆ ਰਹੀਆਂ ਸਮੱਸਿਆਵਾਂ ਅਤੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੀਆਂ ਜ਼ਿਲ੍ਹਾ ਆਗੂਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਮਲਪੁਰੀ, ਜ਼ਿਲ੍ਹਾ ਕੈਸ਼ੀਅਰ ਜਸਵੀਰ ਕੌਰ ਸੂਰਾਪੁਰੀ ਅਤੇ ਜ਼ਿਲ੍ਹਾ ਸਕੱਤਰ ਲਖਵਿੰਦਰ ਕੌਰ ਨਵਾਂਸ਼ਹਿਰ ਨੇ ਦੱਸਿਆ ਕਿ ਪੋਸ਼ਣ ਟ੍ਰੈਕ ਐਪ ’ਤੇ 25 ਦਿਨਾਂ ਦੀ ਹਾਜ਼ਰੀ ਪੂਰੀ ਨਾ ਹੋਣ ਦੀ ਸ਼ਰਤ ਕਾਰਨ ਆਂਗਣਵਾੜੀ ਕੇਂਦਰਾਂ ਨੂੰ ਪੋਸ਼ਣ ਸਬੰਧੀ ਸਹੂਲਤਾਂ ਦੇਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਤਕਨੀਕੀ ਖਾਮੀਆਂ ਅਤੇ ਇੰਟਰਨੈੱਟ ਦੀਆਂ ਸਮੱਸਿਆਵਾਂ ਦਾ ਖਮਿਆਜ਼ਾ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ, ਜੋ ਕਿ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੋਸ਼ਣ ਟ੍ਰੈਕ ਐਪ ਦੀਆਂ ਤਕਨੀਕੀ ਸਮੱਸਿਆਵਾਂ ਕਾਰਨ ਬੱਚਿਆਂ ਨੂੰ ਗਰਮ ਪੱਕੇ ਭੋਜਨ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਬੱਚਿਆਂ ਨੂੰ ਪੌਸ਼ਟਿਕ ਭੋਜਨ, ਸਿਹਤ ਸਹੂਲਤਾਂ ਅਤੇ ਮੁੱਢਲੀ ਸਿੱਖਿਆ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਲਈ ਸਰਕਾਰ ਅਤੇ ਸਬੰਧਤ ਵਿਭਾਗ ਨੂੰ ਚਾਹੀਦਾ ਹੈ ਕਿ ਪੋਸ਼ਣ ਟ੍ਰੈਕ ਦੀਆਂ ਖਾਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ 3 ਤੋਂ 6 ਸਾਲ ਦੇ ਸਾਰੇ ਬੱਚਿਆਂ ਨੂੰ ਨਿਯਮਿਤ ਤੌਰ ’ਤੇ ਤਾਜ਼ਾ ਪਕਾਇਆ ਹੋਇਆ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਵੇ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ 25 ਦਿਨਾਂ ਦੀ ਹਾਜ਼ਰੀ ਦੀ ਸ਼ਰਤ ਕਾਰਨ ਬੱਚਿਆਂ ਨੂੰ ਪੋਸ਼ਣ ਸਹੂਲਤਾਂ ਤੋਂ ਵਾਂਝਾ ਕਰਨ ਦੀ ਨੀਤੀ ਬੰਦ ਕੀਤੀ ਜਾਵੇ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਵੀ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪੋਸ਼ਣ ਅਤੇ ਸਿਹਤ ਦੇ ਅਧਿਕਾਰਾਂ ਦੀ ਰਾਖੀ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।