ਸੇਂਟ ਸੋਲਜਰ ਸਕੂਲ ਨੇ ਸਵੱਛ ਭਾਰਤ ਅਭਿਆਨ ਰੈਲੀ ਕੱਢੀ
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ ਵਲੋਂ ਨਗਰ ਪੰਚਾਇਤ ਮਾਹਿਲਪੁਰ ਦੇ ਸਹਿਯੋਗ ਨਾਲ ਸਫ਼ਾਈ, ਵਾਤਾਵਰਨ ਦੀ ਸੰਭਾਲ ਤੇ ਪਲਾਸਟਿਕ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਵੱਛ ਭਾਰਤ ਅਭਿਆਨ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ‘ਚ ਅੱਠਵੀਂ, ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ ਵਲੋਂ ਨਗਰ ਪੰਚਾਇਤ ਮਾਹਿਲਪੁਰ ਦੇ ਸਹਿਯੋਗ ਨਾਲ ਸਫ਼ਾਈ, ਵਾਤਾਵਰਨ ਦੀ ਸੰਭਾਲ ਤੇ ਪਲਾਸਟਿਕ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਵੱਛ ਭਾਰਤ ਅਭਿਆਨ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ‘ਚ ਅੱਠਵੀਂ, ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੇਧਾ ਵਸ਼ਿਸ਼ਠ ਤੇ ਸਮੂਹ ਅਧਿਆਪਕ ਵੀ ਮੌਜੂਦ ਰਹੇ। ਇਸ ਦੌਰਾਨ ਵਿਦਿਆਰਥੀਆਂ ਨੇ ‘ਪਲਾਸਟਿਕ ਨੂੰ ਕਹੋ ਨਾਂਹ’, ‘ਧਰਤੀ ਬਚਾਓ, ਜੀਵਨ ਬਚਾਓ’ ਤੇ ‘ਆਪਣੇ ਆਲੇ-ਦੁਆਲੇ ਰੱਖੋ ਸਫ਼ਾਈ, ਵਾਤਾਵਰਨ ‘ਚ ਲਿਆਓ ਹਰਿਆਲੀ’ ਵਰਗੇ ਨਾਅਰੇ ਲਗਾ ਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਪ੍ਰਿੰਸੀਪਲ ਵਸ਼ਿਸ਼ਠ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫ਼ਾਈ ਸਿਰਫ਼ ਨਿੱਜੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਪੂਰੇ ਸਮਾਜ ਦਾ ਸਾਂਝਾ ਫ਼ਰਜ਼ ਹੈ।