23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

‘ਆਪ’ ਆਗੂ ਅਸ਼ੋਕ ਕੁਮਾਰ ਕਟਾਰੀਆ ਵਲੋਂ ਥਾਨਵਾਲਾ ਵਿਖੇ ਸੜਕ ਦਾ ਉਦਘਾਟਨ

ਰੱਤੇਵਾਲ, 22 ਅਕਤੂਬਰ (ਅਸ਼ੋਕ ਕੁਮਾਰ ਲੀਲ)-ਪਿੰਡ ਥਾਨਵਾਲਾ ਵਿਖੇ ਸੀਨੀਅਰ ‘ਆਪ’ ਆਗੂ ਅਸ਼ੋਕ ਕੁਮਾਰ ਕਟਾਰੀਆ ਨੇ ਸੜਕ ਦਾ ਉਦਘਾਟਨ ਕੀਤਾ। ਇਸ ਸੰਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਮੇਨ ਅੱਡੇ ਤੋਂ ਸ਼ਮਸ਼ਾਨਘਾਟ ਤੱਕ ਸੜਕ ਦੀ ਹਾਲਤ ਬਹੁਤ ਖਸਤਾ ਸੀ, ਜਿਸ ’ਤੇ ਸਮੂਹ ਪਿੰਡ ਵਾਸੀਆਂ ਵਲੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਬੇਨਤੀ ਕੀਤੀ ਸੀ, ਜਿਸ ’ਤੇ ਪਿੰਡ ਵਾਸੀਆਂ ਦੀ ਮੁਸ਼ਕਿਲ ਨੂੰ ਦੇਖਦੇ ਹੋਏ ਹਲਕਾ ਵਿਧਾਇਕਾ ਨੇ ਇਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੜਕ ਨੂੰ ਪਹਿਲ ਦੇ ਆਧਾਰ ’ਤੇ ਬਣਾ ਕੇ ਲੋਕਾਂ ਦੀ ਸਭ ਤੋਂ ਵੱਡੀ ਮੁਸ਼ਕਿਲ ਦਾ ਹੱਲ ਕੀਤਾ ਹੈ।

ਅਜੀਤ ਡੈਸਕ 23-10-2026
ਰੱਤੇਵਾਲ, 22 ਅਕਤੂਬਰ (ਅਸ਼ੋਕ ਕੁਮਾਰ ਲੀਲ)-ਪਿੰਡ ਥਾਨਵਾਲਾ ਵਿਖੇ ਸੀਨੀਅਰ ‘ਆਪ’ ਆਗੂ ਅਸ਼ੋਕ ਕੁਮਾਰ ਕਟਾਰੀਆ ਨੇ ਸੜਕ ਦਾ ਉਦਘਾਟਨ ਕੀਤਾ। ਇਸ ਸੰਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਮੇਨ ਅੱਡੇ ਤੋਂ ਸ਼ਮਸ਼ਾਨਘਾਟ ਤੱਕ ਸੜਕ ਦੀ ਹਾਲਤ ਬਹੁਤ ਖਸਤਾ ਸੀ, ਜਿਸ ’ਤੇ ਸਮੂਹ ਪਿੰਡ ਵਾਸੀਆਂ ਵਲੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਬੇਨਤੀ ਕੀਤੀ ਸੀ, ਜਿਸ ’ਤੇ ਪਿੰਡ ਵਾਸੀਆਂ ਦੀ ਮੁਸ਼ਕਿਲ ਨੂੰ ਦੇਖਦੇ ਹੋਏ ਹਲਕਾ ਵਿਧਾਇਕਾ ਨੇ ਇਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੜਕ ਨੂੰ ਪਹਿਲ ਦੇ ਆਧਾਰ ’ਤੇ ਬਣਾ ਕੇ ਲੋਕਾਂ ਦੀ ਸਭ ਤੋਂ ਵੱਡੀ ਮੁਸ਼ਕਿਲ ਦਾ ਹੱਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਇਸ ਸੜਕ ’ਤੇ ਲੁੱਕ-ਬਜਰੀ ਪੈਣ ਉਪਰੰਤ ਅਸ਼ੋਕ ਕਟਾਰੀਆ ਵਲੋਂ ਇਸ ਦਾ ਉਦਘਾਟਨ ਕੀਤਾ। ਅਸ਼ੋਕ ਕਟਾਰੀਆ ਨੇ ਦੱਸਿਆ ਕਿ ਪਿੰਡਾਂ ਵਿਚ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੇ ਹੋਰ ਵੀ ਰਹਿੰਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਇਸ ਮੌਕੇ ਜਸਬੀਰ ਸਿੰਘ ਘੁੰਮਣ, ਦਵਿੰਦਰ ਕੁਮਾਰ ਚੇਚੀ, ਮਦਨ ਲਾਲ, ਹਰਮੇਸ਼ ਲਾਲ ਭਾਟੀਆ, ਰਾਮਪਾਲ, ਪਵਨਜੀਤ, ਦਵਿੰਦਰ ਕੁਮਾਰ ਬੱਗੂ ਅਤੇ ਹੋਰ ਪਿੰਡ ਵਾਸੀ ਮੌਕੇ ’ਤੇ ਮੌਜੂਦ ਰਹੇ।
ਪਿਛਲੀ ਖ਼ਬਰ ਦੇਨੋਵਾਲ ਕਲਾਂ ਵਿਖੇ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਨਿਰਮਲ ਸਾਗਰ ਸਕੂਲ ਲਸਾੜਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।