ਨੌਰਾ ਵਿਖੇ ਗੁਰਮਤਿ ਸਮਾਗਮ 27 ਨੂੰ
ਪੱਲੀ ਝਿੱਕੀ, 23 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਨੌਰਾ ਵਿਖੇ ਸ਼ਰਧਾ ਪੂਰਵਕ ਗੁਰਮਤਿ ਸਮਾਗਮ 27 ਅਕਤੂਬਰ ਨੂੰ ਸਮੂਹ ਪ੍ਰਬੰਧਕਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਸਤਵਿੰਦਰ ਸਿੰਘ ਸੈਕਟਰੀ ਨੇ ਦੱਸਿਆ ਇਹ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਹਨ।
ਅਜੀਤ ਡੈਸਕ
24-10-2026