ਅਮਰਦੀਪ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦਾ ਵਿਦਿਅਕ ਟੂਰ ਲਗਾਇਆ
ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਕਾਲਜ ਮੁਕੰਦਪੁਰ ਦੇ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਹੋਈ ਹਦਾਇਤ ਅਨੁਸਾਰ ਤੇ ਪ੍ਰਿੰਸੀਪਲ ਸ. ਮਨਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਇਤਿਹਾਸ ਅਤੇ ਸਿੱਖ ਧਰਮ ਦੀ ਮਹਾਨ ਵਿਰਾਸਤ ਤੋਂ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਕਾਲਜ ਵਲੋਂ ਸ੍ਰੀ ਅਨੰਦਪੁਰ ਸਾਹਿਬ ਦਾ ਵਿਦਿਅਕ ਟੂਰ ਲਗਾਇਆ।
ਅਜੀਤ ਡੈਸਕ
24-10-2026