ਸਰਪੰਚ ਡਾ. ਜਗਨ ਨਾਥ ਹੀਰਾ ਦੀ ਅਗਵਾਈ ਹੇਠ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ
ਕਟਾਰੀਆਂ, 24 ਅਕਤੂਬਰ (ਪ੍ਰੇਮੀ ਸੰਧਵਾਂ)-ਲੋਕਾਂ ਵਲੋਂ ਬੇਵਜਾ ਰੁੱਖਾਂ ਦੀ ਕੀਤੀ ਜਾ ਰਹੀ ਕਟਾਈ ਤੇ ਗੰਧਲੇ ਹੋ ਰਹੇ ਵਾਤਾਵਰਨ ਦੀ ਸ਼ੁੱਧਤਾ ਲਈ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਜਾਰੀ ਕੀਤੇ ਗਏ ਫੁਰਮਾਨ ਅਨੁਸਾਰ ਪਿੰਡ ਸੰਧਵਾਂ ਵਿਖੇ ਸਰਪੰਚ ਡਾ. ਜਗਨ ਨਾਥ ਹੀਰਾ ਦੀ ਅਗਵਾਈ ਵਿਚ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਲਗਪਗ 3000 ਬੂਟੇ ਲਗਾ ਕੇ ਸ਼ੁਰੂਆਤ ਕੀਤੀ ਗਈ।
ਅਜੀਤ ਡੈਸਕ
25-10-2026