25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਬਰਸੀ ਦਾ ਪੋਸਟਰ ਜਾਰੀ

ਨਵਾਂਸ਼ਹਿਰ, 24 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪਿੰਡ ਸ਼ਹਾਬਪੁਰ ਵਿਖੇ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 34ਵੀਂ ਬਰਸੀ ਦਾ ਪੋਸਟਰ ਜਾਰੀ ਕੀਤਾ। ਇਹ ਪੋਸਟਰ ਉਨ੍ਹਾਂ ਦੀ ਯਾਦਗਾਰ ’ਤੇ ਸੀ.

ਅਜੀਤ ਡੈਸਕ 25-10-2026
ਨਵਾਂਸ਼ਹਿਰ, 24 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪਿੰਡ ਸ਼ਹਾਬਪੁਰ ਵਿਖੇ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 34ਵੀਂ ਬਰਸੀ ਦਾ ਪੋਸਟਰ ਜਾਰੀ ਕੀਤਾ। ਇਹ ਪੋਸਟਰ ਉਨ੍ਹਾਂ ਦੀ ਯਾਦਗਾਰ ’ਤੇ ਸੀ. ਪੀ. ਆਈ. ਐਮ. ਐਲ. ਨਿਊ ਡੈਮੋਕ੍ਰੇਸੀ ਤੇ ਸ਼ਹੀਦੀ ਯਾਦਗਾਰ ਕਮੇਟੀ ਵਲੋਂ ਸਾਥੀ ਸੰਘਾ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਜਾਰੀ ਕੀਤਾ। ਇਸ ਮੌਕੇ ਪਾਰਟੀ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਵੜੈਚ ਅਤੇ ਸ਼ਹੀਦੀ ਯਾਦਗਾਰ ਕਮੇਟੀ ਦੇ ਆਗੂ ਜਸਬੀਰ ਦੀਪ ਨੇ ਦੱਸਿਆ ਕਿ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਨੂੰ ਸ਼ਹੀਦ ਹੋਇਆਂ 34 ਸਾਲ ਬੀਤ ਗਏ ਹਨ ਪਰ ਉਨ੍ਹਾਂ ਦੀ ਯਾਦ ਅੱਜ ਵੀ ਲੋਕਾਂ ਦੇ ਮਨਾਂ ਵਿਚ ਤਾਜ਼ਾ ਹੈ। ਉਨ੍ਹਾਂ ਨੇ ਆਪਣੀ ਜ਼ਿੰਦਗੀ ਲੋਕ ਹਿੱਤਾਂ ਲਈ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ 20 ਨਵੰਬਰ ਨੂੰ ਪਿੰਡ ਸ਼ਹਾਬਪੁਰ ਵਿਖੇ ਮਨਾਈ ਜਾ ਰਹੀ ਬਰਸੀ ਮੌਕੇ ਸੀ. ਪੀ. ਆਈ. ਐਮ. ਐਲ. ਨਿਊ. ਡੈਮੋਕ੍ਰੇਸੀ ਵਲੋਂ ਸਿਆਸੀ ਕਾਨਫਰੰਸ ਕੀਤੀ ਜਾਵੇਗੀ, ਜਿਸ ਨੂੰ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਦਰਸ਼ਨ ਸਿੰਘ ਖਟਕੜ, ਕਾਮਰੇਡ ਸਰਦਾਰਾ ਸਿੰਘ ਮਾਹਿਲ ਤੇ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਸੰਬੋਧਨ ਕਰਨਗੇ। ਇਸ ਮੌਕੇ ਬਲਬੀਰ ਸਿੰਘ ਸੰਘਾ, ਬਲਬੀਰ ਕੌਰ ਸੰਘਾ, ਕਮਲਜੀਤ ਸਨਾਵਾ, ਸੁਰਿੰਦਰ ਸਿੰਘ ਬੈਂਸ, ਅਵਤਾਰ ਸਿੰਘ ਤਾਰੀ, ਤਰਸੇਮ ਸਿੰਘ ਬੈਂਸ, ਹਰੀ ਰਾਮ ਰਸੂਲਪੁਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਦੀ ਵੇਟ ਲਿਫਟਿੰਗ ਮੁਕਾਬਲਿਆਂ ’ਚ ਵੀ ਝੰਡੀ ਅਗਲੀ ਖ਼ਬਰ ਕੇ. ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਪ੍ਰਭਾਵਸ਼ਾਲੀ ਅਧਿਆਪਨ ’ਤੇ ਐਫ. ਡੀ. ਪੀ. ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।