ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜ਼ਨ-4 ਰਾਜ ਪੱਧਰੀ ਖੇਡਾਂ ਕ੍ਰਿਕਟ (ਲੜਕੀਆਂ) ਨੇ ਪ੍ਰਾਪਤ ਕੀਤਾ ਸੋਨ ਤਗਮਾ- ਜ਼ਿਲ੍ਹਾ ਖੇਡ ਅਫਸਰ
ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜਨ-4 ਰਾਜ ਪੱਧਰੀ ਖੇਡਾਂ ਕ੍ਰਿਕਟ ਜੋ ਕਿ ਜ਼ਿਲ੍ਹਾ ਬਰਨਾਲਾ ਵਿਖੇ ਕਰਵਾਈਆਂ ਗਈਆਂ। ਇਹਨਾਂ ਕ੍ਰਿਕਟ ਦੇ ਮੁਕਾਬਲਿਆਂ ਵਿੱਚ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਲੜਕੀਆਂ (ਅੰਡਰ 14 ਸਾਲ ਤੋਂ ਉੱਪਰ) ਨੇ ਜ਼ਿਲ੍ਹਾ ਪਟਿਆਲਾ ਨੂੰ ਹਰਾ ਕੇ ਸੋਨ ਤਗਮਾ ਪ੍ਰਾਪਤ ਕੀਤਾ।
ਅਜੀਤ ਡੈਸਕ
28-10-2026