28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅਸ਼ੋਕ ਕਟਾਰੀਆ ਤੇ ਸਰਪੰਚ ਜਸਵੀਰ ਸਿੰਘ ਘੁੰਮਣ ਨੇ ਰਾਏਪੁਰ ਨੰਗਲ ਵਿਖੇ ਸੜਕ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

ਕਾਠਗੜ੍ਹ, 27 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਰਾਏਪੁਰ ਨੰਗਲ ਵਿਖੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਅਤੇ ਆਪ ਦੇ ਸੀਨੀਅਰ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ ਵੱਲੋਂ ਪਿੰਡ ਵਿੱਚ ਸੜਕ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ।

ਅਜੀਤ ਡੈਸਕ 28-10-2026
ਕਾਠਗੜ੍ਹ, 27 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਰਾਏਪੁਰ ਨੰਗਲ ਵਿਖੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਅਤੇ ਆਪ ਦੇ ਸੀਨੀਅਰ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ ਵੱਲੋਂ ਪਿੰਡ ਵਿੱਚ ਸੜਕ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਿੰਡ ਦੀ ਪੰਚਾਇਤ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਅਸ਼ੋਕ ਕਟਾਰੀਆ ਨੇ ਕਿਹਾ ਕਿ ਸੜਕ ਕਿਸੇ ਵੀ ਪਿੰਡ ਦੀ ਜੀਵਨ ਰੇਖਾ ਹੁੰਦੀ ਹੈ। ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਵਧੇਰੇ ਸਹੂਲਤ ਮਿਲੇਗੀ ਅਤੇ ਆਉਣ-ਜਾਣ ਦਾ ਰਸਤਾ ਹੋਰ ਸੁਗਮ ਬਣੇਗਾ। ਵਿਦਿਆਰਥੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਬਜ਼ੁਰਗਾਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਸੜਕਾਂ ਤੋਂ ਇਲਾਵਾ ਪਾਣੀ, ਬਿਜਲੀ, ਸਫਾਈ ਅਤੇ ਸਿੱਖਿਆ ਸਬੰਧੀ ਸਹੂਲਤਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਆਪ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਪਿੰਡ ਦੇ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਦੋਵਾਂ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੀ ਸਾਲਾਨਾ ਇੰਟਰ ਹਾਊਸ ਦੋ ਦਿਨਾ ਸਪੋਰਟਸ ਮੀਟ ਸਮਾਪਤ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇ-ਹਲਕਾ ਇੰਚਾਰਜ ਹਨੀ ਟੋਸਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।