ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ
ਘੁੰਮਣਾਂ, 27 ਅਕਤੂਬਰ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ’ਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਵਾਲਮੀਕਿ ਭਾਈਚਾਰਾ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰਧਾਨ ਪਾਲ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ।
ਅਜੀਤ ਡੈਸਕ
28-10-2026