ਅਮਰਦੀਪ ਸਕੂਲ ’ਚ ਕਰਵਾਈ ਮਹਿੰਦੀ ਪ੍ਰਤੀਯੋਗਤਾ
ਮੁਕੰਦਪੁਰ, 28 ਅਕਤੂਬਰ (ਅਮਰੀਕ ਸਿੰਘ ਢੀਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਦਿਆਰਥੀਆਂ ਦੀ ਕਲਾ ਅਤੇ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ। ਪ੍ਰਤੀਯੋਗਿਤਾ ਵਿੱਚ ਸਕੂਲ ਦੀਆਂ ਲਗਭਗ 25 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
29-10-2026