31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬੀ. ਐਲ. ਐਮ. ਗਰਲਜ਼ ਕਾਲਜ ਵਿਖੇ ਇੰਟਰਨਸ਼ਿਪ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ

ਨਵਾਂਸ਼ਹਿਰ, 30 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ.

ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਆਪਣੇ ਸਰਟੀਫੀਕੇਟਾਂ ਨਾਲ। 31-10-2026
ਨਵਾਂਸ਼ਹਿਰ, 30 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੇ ਕਾਮਰਸ ਵਿਭਾਗ ਵਲੋਂ ਮੋਹਿਤ ਫਾਈਨੈਂਸ਼ੀਅਲ ਸਰਵਿਸਿਜ਼ ਦੇ ਸਹਿਯੋਗ ਨਾਲ ਇੰਟਰਨਸ਼ਿਪ ਸਫਲਤਾਪੂਰਵਕ ਪੂਰੀ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡਣ ਲਈ ਇਕ ਵਿਸ਼ੇਸ਼ ਸਮਾਗਮ ਕੀਤਾ। ਇਸ ਇੰਟਰਨਸ਼ਿਪ ਪ੍ਰੋਗਰਾਮ ਵਿਚ ਬੀ. ਕਾਮ., ਬੀ. ਏ. ਤੇ ਬੀ. ਐੱਸ. ਸੀ. (ਇਕਨਾਮਿਕਸ) ਦੀਆਂ ਕੁਲ 43 ਵਿਦਿਆਰਥਣਾਂ ਨੇ ਭਾਗ ਲਿਆ। ਇਹ ਪ੍ਰੋਗਰਾਮ ਮੋਹਿਤ ਫਾਈਨੈਂਸ਼ੀਅਲ ਸਰਵਿਸਿਜ਼ ਦੇ ਸੰਸਥਾਪਕ ਮੋਹਿਤ ਢੱਲ ਦੀ ਅਗਵਾਈ ਹੇਠ ਕਰਵਾਇਆ। ਇਸ ਦੌਰਾਨ ਵਿਦਿਆਰਥਣਾਂ ਨੂੰ ਮਿਊਚੁਅਲ ਫੰਡ ਤੇ ਸਟਾਕ ਮਾਰਕੀਟ ਸੰਬੰਧੀ ਵਿਹਾਰਕ ਸਿਖਲਾਈ ਦਿੱਤੀ ਗਈ, ਜਿਸ ਨਾਲ ਉਨ੍ਹਾਂ ਨੂੰ ਵਿੱਤੀ ਯੋਜਨਾਬੰਦੀ ਤੇ ਨਿਵੇਸ਼ ਦੇ ਖੇਤਰ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ। ਮੋਹਿਤ ਢੱਲ ਆਪਣੀ ਧਰਮਪਤਨੀ ਸ੍ਰੀਮਤੀ ਨੇਹਾ ਢੱਲ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਇੰਟਰਨਸ਼ਿਪ ਸਫਲਤਾਪੂਰਵਕ ਪੂਰੀ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ। ਕਾਲਜ ਦੇ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਤੇ ਕਾਮਰਸ ਵਿਭਾਗ ਦੇ ਅਧਿਆਪਕਾਂ ਪ੍ਰੋ. ਪਰਮਪ੍ਰਿਆ ਅਤੇ ਪ੍ਰੋ. ਰਮਨਦੀਪ ਕੌਰ ਨੇ ਮੋਹਿਤ ਫਾਈਨੈਂਸ਼ੀਅਲ ਸਰਵਿਸਿਜ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਨੂੰ ਉਦਯੋਗਿਕ ਖੇਤਰ ਨਾਲ ਸੰਬੰਧਤ ਵਿਹਾਰਕ ਗਿਆਨ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਿੱਤੀ ਤੌਰ ’ਤੇ ਜਾਗਰੂਕ ਤੇ ਆਤਮ-ਨਿਰਭਰ ਬਣਾਉਣ ਵਿਚ ਵੀ ਸਹਾਇਕ ਸਿੱਧ ਹੁੰਦੇ ਹਨ। ਇਸ ਮੌਕੇ ਵਿਦਿਆਰਥਣਾਂ ਨੇ ਵੀ ਆਪਣੇ ਇੰਟਰਨਸ਼ਿਪ ਦੌਰਾਨ ਪ੍ਰਾਪਤ ਕੀਤੇ ਤਜ਼ਰਬਿਆਂ ਤੇ ਸਿੱਖਿਆ ਬਾਰੇ ਆਪਣੇ ਸਕਾਰਾਤਮਕ ਵਿਚਾਰ ਸਾਂਝੇ ਕੀਤੇ।
ਪਿਛਲੀ ਖ਼ਬਰ ਇਲਾਕੇ ਵਿਚ ਤਾਰ ਚੋਰ ਗਰੋਹ ਸਰਗਰਮ ਇਕੋ ਰਾਤ ਵਿਚ ਡੇਢ ਦਰਜਨ ਤੋਂ ਵੱਧ ਮੋਟਰਾਂ ਦੀਆਂ ਤਾਰਾਂ ਚੋਰੀ ਅਗਲੀ ਖ਼ਬਰ ਰਵੀ ਇੰਦਰ ਸਿੰਘ ਬਾਗੋਵਾਲ ਅੱਜ ਹੋਣਗੇ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।