“ ਸੁਰੱਖਿਅਤ ਬਚਪਨ ਅਭਿਆਨ” ਤਹਿਤ ਕਰਵਾਇਆ ਸੈਮੀਨਾਰ
ਨਵਾਂਸ਼ਹਿਰ, 31 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸਕੂਲ ਮੱਲੂਪੋਤਾ ਵਿਖੇ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਬੱਚਿਆਂ ਦੇ ਅਧਿਕਾਰਾਂ ਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ‘ਪੋਕਸੋ ਐਕਟ 2012’ ਬਾਰੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਰਵੀ ਪਾਲ ਸਿੰਘ ਭਾਰਦਵਾਜ ਵਧੀਕ ਸਿਵਲ ਜੱਜ ਵਲੋਂ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ‘ਪੋਕਸੋ ਐਕਟ 2012’ ਬਾਰੇ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਿਟੀ ਦੇ ਟੋਲ-ਫ੍ਰੀ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਅਜੀਤ ਡੈਸਕ
01-11-2026