01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ 31 ਦੀ ਪ੍ਰੀਖਿਆ ’ਚ ਮਾਰੀਆਂ ਮੱਲਾਂ

ਨਵਾਂਸ਼ਹਿਰ, 31 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ.

ਅਜੀਤ ਡੈਸਕ 01-11-2026
ਨਵਾਂਸ਼ਹਿਰ, 31 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ. ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਦੀਆਂ ਬੀ. ਕਾਮ. ਸਮੈਸਟਰ ਪੰਜਵਾਂ ਦੀਆਂ ਹੋਣਹਾਰ ਵਿਦਿਆਰਥਣਾਂ ਜੀਆ ਸ਼ਰਮਾ ਤੇ ਸੀਆ ਸ਼ਰਮਾ ਨੇ 31 ਫਾਊਂਡੇਸ਼ਨ ਅਤੇ 31 ਇੰਟਰਮੀਡੀਏਟ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਕਾਲਜ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦੇਸ ਬੰਧੂ ਭੱਲਾ, ਸਕੱਤਰ ਵਿਨੋਦ ਭਾਰਦਵਾਜ, ਕਾਲਜ ਦੇ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ, ਕਾਮਰਸ ਵਿਭਾਗ ਦੇ ਅਧਿਆਪਕਾਂ ਪ੍ਰੋ. ਪਰਮਪ੍ਰਿਆ ਤੇ ਪ੍ਰੋ. ਰਮਨਦੀਪ ਕੌਰ ਸਮੇਤ ਸਮੂਹ ਸਟਾਫ਼ ਮੈਂਬਰਾਂ ਨੇ ਦੋਵਾਂ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਤੇ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਸਰੋਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਦੋਵੇਂ ਵਿਦਿਆਰਥਣਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਣਗੀਆਂ।
ਪਿਛਲੀ ਖ਼ਬਰ ਹੈਪੀ ਮਾਡਲ ਹਾਈ ਸਕੂਲ ਰਾਹੋਂ ਵਿਖੇ ਕਾਰਵਾਈ ਧਾਰਮਿਕ ਪ੍ਰੀਖਿਆ ਅਗਲੀ ਖ਼ਬਰ ਰੋਟਰੀ ਕਲੱਬ ਬੰਗਾ ਗ੍ਰੀਨ ਨੇ ਸਿੱਖ ਨੈਸ਼ਨਲ ਕਾਲਜ ’ਚ ਪੁਸਤਕ ‘ਮਾਤਾ ਧਰਤਿ ਮਹਤੁ’ ਦਾ ਲੋਕ ਅਰਪਣ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।