01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੁ: ਸ੍ਰੀ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ

ਬੰਗਾ, 31 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਿਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ ਵਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਕਰਵਾਏ ਗਏ ਸਮਾਗਮ ਦੀ ਆਰੰਭਤਾ ਇਸਤਰੀ ਸਤਿਸੰਗ ਸਭਾ ਬੰਗਾ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਨਾਲ ਹੋਈ।

ਗੁ: ਸ੍ਰੀ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਸਮਾਗਮ ਦੌਰਾਨ ਕਥਾ ਕਰਦੇ ਹੋਏ ਕਥਾਵਾਚਕ, ਕੀਰਤਨ ਕਰਦੇ ਹੋਏ ਰਾਗੀ ਜਥਾ। ਤਸਵੀਰ : ਕਰਮ ਲਧਾਣਾ 01-11-2026
ਬੰਗਾ, 31 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਿਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ ਵਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਕਰਵਾਏ ਗਏ ਸਮਾਗਮ ਦੀ ਆਰੰਭਤਾ ਇਸਤਰੀ ਸਤਿਸੰਗ ਸਭਾ ਬੰਗਾ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਨਾਲ ਹੋਈ। ਉਪਰੰਤ ਖੁੱਲ੍ਹੇ ਪੰਡਾਲ ਵਿਚ ਸਜੇ ਦੀਵਾਨ ਵਿਚ ਭਾਈ ਗੁਰਮੁਖ ਸਿੰਘ-ਸਤਨਾਮ ਸਿੰਘ ਹਜ਼ੂਰੀ ਰਾਗੀ, ਭਾਈ ਜੋਗਾ ਸਿੰਘ ਢਾਹਾਂ ਕਲੇਰਾਂ, ਭਾਈ ਹਰਮੇਸ਼ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸੁਖਦੇਵ ਸਿੰਘ ਬੰਗਾ ਤੇ ਰਾਗੀ ਸਭਾ ਦੇ ਸਮੂਹ ਕੀਰਤਨੀ ਜਥਿਆਂ ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਥ ਦੇ ਮਹਾਨ ਕੀਰਤਨੀਏ ਤੇ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਲਾਡੀ ਨੇ ਗੁਰਬਾਣੀ ਸ਼ਬਦਾਂ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ। ਪੰਥ ਦੇ ਮਹਾਨ ਵਿਦਵਾਨ ਗਿਆਨੀ ਹਰਵਿੰਦਰ ਸਿੰਘ ਸ੍ਰੀ ਗੰਗਾ ਨਗਰ ਵਾਲਿਆਂ ਨੇ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਮਹਾਨ ਜੀਵਨ ਤੇ ਉਨ੍ਹਾਂ ਦੁਆਰਾ ਰਚੀ ਗੁਰਬਾਣੀ ਦੀ ਸਾਂਝ ਸੰਗਤਾਂ ਨਾਲ ਪਾਈ। ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਕੁਲਵਿੰਦਰ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਬਾਬਾ ਜੋਗਿੰਦਰ ਸਿੰਘ, ਜੱਥੇਦਾਰ ਸਵਰਨਜੀਤ ਸਿੰਘ, ਸਤਨਾਮ ਸਿੰਘ ਲਾਦੀਆਂ, ਰਘਵੀਰ ਸਿੰਘ, ਦਿਲਜੀਤ ਸਿੰਘ ਕਰੀਹਾ,ਗੁਰਮੀਤ ਸਿੰਘ ਝੰਡੇਰਾਂ, ਭਾਈ ਮੋਹਨ ਸਿੰਘ ਪੂਨੀਆ, ਗਿਆਨੀ ਪਰਮਜੀਤ ਸਿੰਘ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰੀ, ਬੀਬੀ ਜਸਵਿੰਦਰ ਕੌਰ, ਰਾਜਵਿੰਦਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ, ਰਣਜੀਤ ਕੌਰ, ਬਲਵਿੰਦਰ ਕੌਰ, ਗਿਆਨੀ ਗੁਲਾਬ ਸਿੰਘ, ਭੁਪਿੰਦਰ ਕੌਰ, ਗੁਰਦੀਪ ਕੌਰ, ਕੁਲਵੰਤ ਕੌਰ, ਕਮਲਜੀਤ ਕੌਰ, ਕੁਲਵੰਤ ਸਿੰਘ ਖਾਲਸਾ, ਇੰਦਰਜੀਤ ਸਿੰਘ ਬਾਹੜਾ, ਮਨਜੀਤ ਸਿੰਘ, ਜਗਜੀਤ ਸਿੰਘ, ਲਖਬੀਰ ਸਿੰਘ ਜੀਂਦੋਵਾਲ, ਕੁਲਜਿੰਦਰਜੀਤ ਸਿੰਘ ਸੋਢੀ, ਮਨਮਿੰਦਰ ਸਿੰਘ ਭੋਗਲ, ਪਰਮਜੀਤ ਸਿੰਘ ਜੌਹਰ, ਮਾਸਟਰ ਪਰਮਜੀਤ ਸਿੰਘ ਝਿੱਕਾ, ਅਵਤਾਰ ਸਿੰਘ ਗੋਬਿੰਦਪੁਰ, ਨੰਬਰਦਾਰ ਸਵਰਨ ਸਿੰਘ ਕਾਹਮਾ, ਸੁਖਵਿੰਦਰ ਸਿੰਘ ਰਾਜਾ, ਧਰਮਿੰਦਰ ਸਿੰਘ ਕਲੇਰਾ, ਜਰਨੈਲ ਸਿੰਘ, ਰੰਮੀ ਅਰੋੜਾ, ਇਕਬਾਲ ਸਿੰਘ ਅਤੇ ਹੋਰ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਲਗਵਾਈਆਂ। ਸਟੇਜ ਸੈਕਟਰੀ ਦੀ ਸੇਵਾ ਭਾਈ ਤਰਲੋਚਨ ਸਿੰਘ ਖਟਕੜ ਕਲਾਂ ਨੇ ਬੇਹੱਦ ਸ਼ਰਧਾਪੂਰਵਕ ਨਿਭਾਈ।
ਪਿਛਲੀ ਖ਼ਬਰ ਅੱਡਾ ਪੋਜੇਵਾਲ ਸਰਾਂ ਵਿਖੇ ਸੰਤੋਸ਼ ਕਟਾਰੀਆ ਨੂੰ ਦੁਬਾਰਾ ਟਿਕਟ ਮਿਲਣ ਦੀ ਖੁਸ਼ੀ ਵਿਚ ਵੰਡੇ ਲੱਡੂ ਅਗਲੀ ਖ਼ਬਰ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਜਿੱਤੀ ਅੰਤਰ-ਸਕੂਲ ਗਿੱਧੇ ਦੀ ਟਰਾਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।