02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਠਾਕੁਰ ਵਿਵੇਕ ਸਿੰਘ ਰਿੰਕਾ ਨੂੰ ਭਾਜਪਾ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ

ਦਸੂਹਾ, 1 ਨਵੰਬਰ (ਕੌਸ਼ਲ)- ਠਾਕੁਰ ਵਿਵੇਕ ਸਿੰਘ ਰਿੰਕਾ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਉਨ੍ਹਾਂ ਨੇ ਪਾਰਟੀ ਦੀ ਸਮੂਹ ਹਾਈਕਮਾਨ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਪ੍ਰਗਟ ਕੀਤਾ।

ਅਜੀਤ ਡੈਸਕ 02-11-2026
ਦਸੂਹਾ, 1 ਨਵੰਬਰ (ਕੌਸ਼ਲ)- ਠਾਕੁਰ ਵਿਵੇਕ ਸਿੰਘ ਰਿੰਕਾ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਉਨ੍ਹਾਂ ਨੇ ਪਾਰਟੀ ਦੀ ਸਮੂਹ ਹਾਈਕਮਾਨ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਜਤਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਯਤਨਸ਼ੀਲ ਰਹਿਣਗੇ। ਠਾਕੁਰ ਵਿਵੇਕ ਸਿੰਘ ਰਿੰਕਾ ਨੇ ਕਿਹਾ ਕਿ ਉਹ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਕੌਮੀ ਏਕਤਾ ਦਿਵਸ ਮੌਕੇ ਏਕਤਾ ਤੇ ਅਖੰਡਤਾ ਕਾਇਮ ਰੱਖਣ ਦਾ ਲਿਆ ਸੰਕਲਪ ਅਗਲੀ ਖ਼ਬਰ ਬਾਗੋਵਾਲ ਦੀ ਧਰਤੀ ’ਤੇ ਪਹੁੰਚਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।